ਰਾਜ ਚੋਣ ਕਮਿਸ਼ਨ ਵੱਲੋਂ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਪਟਿਆਲਾ ਜ਼ਿਲ੍ਹੇ ਲਈ ਚੋਣ ਆਬਜ਼ਰਵਰ ਨਿਯੁਕਤ
- by Jasbeer Singh
- December 3, 2025
ਰਾਜ ਚੋਣ ਕਮਿਸ਼ਨ ਵੱਲੋਂ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਪਟਿਆਲਾ ਜ਼ਿਲ੍ਹੇ ਲਈ ਚੋਣ ਆਬਜ਼ਰਵਰ ਨਿਯੁਕਤ -ਵੋਟਰਾਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਆਬਜ਼ਰਵਰ ਦਾ ਨਾਮ, ਪਤਾ, ਫੋਨ ਨੰਬਰ ਤੇ ਈਮੇਲ ਆਈਡੀ ਜਾਰੀ ਪਟਿਆਲਾ, 3 ਦਸੰਬਰ 2025 : ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਸ੍ਰੀ ਵਿਨੈ ਬੁਬਲਾਨੀ ਨੂੰ ਬਤੌਰ ਆਬਜ਼ਰਵਰ ਨਿਯੁਕਤ ਕੀਤਾ ਹੈ। ਚੋਣ ਆਬਜ਼ਰਵਰ ਵਜੋਂ ਸ੍ਰੀ ਵਿਨੈ ਬੁਬਲਾਨੀ ਵੱਲੋਂ ਜ਼ਿਲ੍ਹੇ ਅੰਦਰ ਚੋਣ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਵੇਗੀ । ਵੋਟਰਾਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਪਟਿਆਲਾ ਜ਼ਿਲ੍ਹੇ ਲਈ ਨਿਯੁਕਤ ਆਬਜ਼ਰਵਰ ਦਾ ਨਾਮ, ਅਹੁਦਾ, ਫੋਨ ਨੰਬਰ, ਐਡਰੈਸ ਤੇ ਈਮੇਲ ਆਈਡੀ ਜਾਰੀ ਕੀਤੀ ਗਈ ਹੈ। ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਦਾ ਫੋਨ ਨੰਬਰ 0175-2970029, ਰਿਹਾਇਸ਼ 1-ਏ, ਬਾਰਾਂਦਰੀ ਗਾਰਡਨ, ਪਟਿਆਲਾ ਅਤੇ ਈਮੇਲ- ਸੀਓਐਮਐਮਆਰਪੀਟੀਏਡੀਆਈਵੀਐਨ ਐਟ ਦੀ ਰੇਟ ਜੀਮੇਲ ਡਾਟ ਕਾਮ commrptadivn@gmail.com ਹੈ।
