ਰਾਜ ਚੋਣ ਕਮਿਸ਼ਨ ਨਿਰਪੱਖ ਏਜੰਸੀ ਤੋਂ ਕਰਵਾਏ ਆਡੀਓ ਦੀ ਜਾਂਚ ਚੰਡੀਗੜ੍ਹ, 11 ਦਸੰਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ-ਹਰਿਆਣਾ ਹਾਈਕੋਰਟ ਨੇ ਰਾਜ ਚੋਣ ਕਮਿਸ਼ਨ ਨੂੰ ਐਸ. ਐਸ. ਪੀ. ਪਟਿਆਲਾ ਵਰੁਣ ਸ਼ਰਮਾ ਦੀ ਕਥਿਤ ਵਾਇਰਲ ਆਡੀਓ ਮਾਮਲੇ ਦੀ ਜਾਂਚ ਕਿਸੇ ਨਿਰਪੱਖ ਏਜੰਸੀ ਤੋਂ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ । ਅਕਾਲੀ ਦਲ-ਭਾਜਪਾ ਤੇ ਕਾਂਗਰਸ ਵਲੋਂ ਦਾਇਰ ਪਟੀਸ਼ਨਾਂ ਤੇ ਸੁਣਵਾਈ ਤੋਂ ਬਾਅਦ ਆਇਆ ਨਿਰਦੇਸ਼ ਪੰਜਾਬ-ਹਰਿਆਣਾ ਹਾਈਕੋਰਟ ਵਿਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵਲੋਂ ਜੋ ਆਡੀਓ ਨੂੰ ਲੈ ਕੇ ਪਟੀਸ਼ਨਾਂ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ ਤੇ ਬੀਤੇ ਦਿਨ ਹੋਈ ਸੁਣਵਾਈ ਤੋਂ ਬਾਅਦ ਹਾਈਕੋਰਟ ਨੇ ਅੱਜ ਇਹ ਫ਼ੈਸਲਾ ਕਰਦਿਆਂ ਰਾਜ ਚੋਣ ਕਮਿਸ਼ਨ ਨੂੰ ਨਿਰਦੇੇਸ਼ ਦਿੱਤਾ ਹੈ। ਜਾਂਚ ਪੰਜਾਬ ਸਰਕਾਰ ਅਧੀਨ ਨਾ ਆਉਣ ਵਾਲੀ ਏਜੰਸੀ ਤੋਂ ਜਾਵੇ ਕਰਵਾਈ ਹਾਈਕੋਰਟ ਨੇ ਜਿਥੇ ਰਾਜ ਚੋਣ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਆਡੀਓ ਦੀ ਜਾਂਚ ਕਿਸੇ ਨਿਰਪੱਖ ਜਾਂਚ ਏਜੰਸੀ ਤੋਂ ਕਰਵਾਏ ਉਂਥੇ ਹੀ ਇਹ ਵੀ ਆਖਿਆ ਹੈ ਕਿ ਜਾਂਚ ਏਜੰਸੀ ਨਿਰਪੱਖ ਹੋਣ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਅਧੀਨ ਨਾ ਆਉਂਦੀ ਹੋਵੇ।
