

ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ 11 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਸੂਬਾਈ ਇਜਲਾਸ ਕਰਵਾਉਣ ਦਾ ਐਲਾਨ ਪਟਿਆਲਾ, 29 ਮਾਰਚ : ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦੀਆਂ ਚੱਲ ਰਹੀਆਂ ਜੱਥੇਬੰਦਕ ਚੋਣਾਂ ਦੀ ਪ੍ਰਕਿਰਿਆਂ ਨੂੰ ਅੰਤਿਮ ਸ਼ੋਹਾਂ ਦੇਣ ਲਈ ਜੱਥੇਬੰਦੀ ਦੀ ਇੱਕ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਹੋਈ, ਇਸ ਮੀਟਿੰਗ ਵਿੱਚ ਸੂਬੇ ਭਰ ਵਿੱਚੋਂ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ । ਮੀਟਿੰਗ ਦੇ ਆਰੰਭ ਵਿੱਚ ਦੋ ਮਿੰਟ ਦਾ ਮੋਨ ਰੱਖ ਕੇ ਵਿਛੜੇ ਆਗੂਆਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ । ਇਸ ਉਪਰੰਤ ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਰਾਜਨ ਸ਼ਰਮਾਂ ਵਲੋਂ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਸੂਬੇ ਭਰ ਵਿੱਚ ਸਬ-ਡਵੀਜਨਾਂ ਅਤੇ ਡਵੀਜਨਾਂ ਦੀਆਂ ਚੋਣਾਂ ਦੀ ਜਾਣਕਾਰੀ ਪੇਸ਼ ਕੀਤੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਰੀਆਂ ਹੀ ਚੋਣਾਂ ਬਹੁਤ ਹੀ ਸੁਚੱਜੇ ਢੰਗ ਨਾਲ ਨੇਪਰੇ ਚਾੜੀਆਂ ਜਾ ਚੁੱਕੀਆਂ ਹਨ । ਮੀਟਿੰਗ ਵਿੱਚ ਵੱਖ-ਵੱਖ ਆਗੂਆਂ ਵਲੋਂ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਮੁਲਾਜ਼ਮ ਵਿਰੋਧੀ ਨੀਤੀਆਂ ਬੜੀ ਤੇਜ਼ੀ ਨਾਲ ਲਾਗੂ ਕਰ ਰਹੀ ਹੈ, ਜਿਸਦਾ ਡਟਵਾਂ ਵਿਰੋਧ ਕੀਤਾ ਜਵੇਗਾ। ਵਿਭਾਗ ਦੇ ਸਕੱਤਰ ਵਲੋਂ ਡਵੀਜਨਾਂ ਤੋੜਨ ਦਾ ਵਿਰੋਧ ਵੀ ਕੀਤਾ ਗਿਆ । ਸੂਬਾ ਵਿੱਤ ਸਕੱਤਰ ਬਲਵੀਰ ਸਿੰਘ ਬੈਂਸ ਵਲੋਂ ਜੱਥੇਬੰਦੀ ਦਾ 36ਵਾਂ ਸੂਬਾਈ ਡੈਲੀਗੇਟ ਇਜਲਾਸ ਮਿਤੀ 11 ਅਪ੍ਰੈਲ ਨੂੰ ਹੁਸ਼ਿਆਰਪੁਰ ਵਿਖੇ ਕਰਵਾਉਣ ਦਾ ਪ੍ਰਸਤਾਵ ਰੱਖਿਆ ਜਿਸਨੂੰ ਪੂਰੇ ਹਾਊਸ ਵਲੋਂ ਨਾਅਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ। ਆਗੂਆਂ ਨੇ ਕਿਹਾ ਕਿ ਇਸ ਸੂਬਾਈ ਇਜਲਾਸ ਵਿੱਚ ਸਬ-ਡਵੀਜਨਾਂ ਅਤੇ ਡਵੀਜਨਾਂ ਵਿੱਚੋਂ ਚੁਣੇ ਗਏ ਡੈਲੀਗੇਟ ਸ਼ਮੂਲੀਅਤ ਕਰਨਗੇ । ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਸਾਥੀ ਹੀਰ ਵਲੋਂ ਸਾਰੇ ਹੀ ਆਗੂਆਂ ਨੂੰ ਅਪੀਲ ਕੀਤੀ ਕਿ ਮਿਤੀ 11 ਅਪ੍ਰੈਲ ਨੂੰ ਮੁਲਾਜ਼ਮ ਭਵਨ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ ਇਸ ਸੂਬਾਈ ਇਜਲਾਸ ਵਿੱਚ ਸਮੇਂ ਸਿਰ ਡੈਲੀਗੇਟਾਂ ਦੀ ਸ਼ਮੂਲੀਅਤ ਕਰਵਾਈ ਜਾਵੇ ਤਾਂ ਗੰਭੀਰ ਵਿਚਾਰ ਚਰਚਾ ਕਰਕੇ ਇੱਕ ਸੁਹਿਰਦ ਸੂਬਾ ਕਮੇਟੀ ਚੁਣੀ ਜਾ ਸਕੇ ਅਤੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕੇ। ਸੂਬਾ ਪ੍ਰਧਾਨ ਵਲੋਂ ਸਮੂਹ ਆਗੂਆਂ ਦਾ ਧੰਂਨਵਾਦ ਕਰਦਿਆਂ ਪ. ਸ. ਸ. ਫ. ਵਲੋਂ ਮਿਤੀ 10 ਅਪ੍ਰੈਲ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਸਬੰਧੀ ਵੀ ਅਪੀਲ ਕੀਤੀ । ਇਸ ਮੌਕੇ ਬੁਧ ਰਾਮ ਮਲੇਰਕੋਟਲਾ, ਅਸ਼ਵਨੀ ਕੁਮਾਰ ਮੋਹਾਲੀ, ਬਲਕਾਰ ਸਿੰਘ ਲਾਲੜੂ, ਦਵਿੰਦਰ ਸਿੰਘ ਰੋਪੜ, ਗੁਰਪ੍ਰੀਤ ਸਿੰਘ ਚੋਹਕਾ ਹੁਸ਼ਿਆਰਪੁਰ, ਪ੍ਰੀਤਮ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ, ਬੰਗਾ, ਕਮਲ ਕਿਸ਼ੋਰ, ਬਲਜੀਤ ਸਿੰਘ ਆਦਿ ਆਗੂ ਵੀ ਹਾਜਰ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.