post

Jasbeer Singh

(Chief Editor)

Sports

ਖੇਡਾਂ ਵਤਨ ਪੰਜਾਬ ਦੀਆਂ ਤਹਿਤ 16 ਤੋਂ 21 ਨਵੰਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

post-img

ਖੇਡਾਂ ਵਤਨ ਪੰਜਾਬ ਦੀਆਂ ਤਹਿਤ 16 ਤੋਂ 21 ਨਵੰਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਸੰਗਰੂਰ, 6 ਨਵੰਬਰ : ਰਾਜ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਤਹਿਤ ਜ਼ਿਲ੍ਹਾ ਸੰਗਰੂਰ ਵਿਖੇ 16 ਤੋਂ 21 ਨਵੰਬਰ ਤੱਕ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ, ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਹਨਾਂ ਖੇਡਾਂ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ । ਉਨਾਂ ਕਿਹਾ ਕਿ ਸਮੂਹ ਅਧਿਕਾਰੀ ਇਨਾਂ ਖੇਡਾਂ ਦੀ ਸਫ਼ਲਤਾ ਲਈ ਆਪਸ ਵਿੱਚ ਪੂਰਨ ਤਾਲਮੇਲ ਰੱਖਣ ਅਤੇ ਪੜਾਅਵਾਰ ਢੰਗ ਨਾਲ ਹੋਣ ਵਾਲੇ ਖੇਡ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ । ਉਹਨਾਂ ਦੱਸਿਆ ਕਿ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਰੋਲਰ ਸਕੇਟਿੰਗ ਅਤੇ ਵੁਸ਼ੂ ਖੇਡਾਂ ਦੇ ਮੁਕਾਬਲੇ ਹੋਣਗੇ ਜਦਕਿ ਸ਼੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਸੁਨਾਮ ਵਿਖੇ ਵੇਟ ਲਿਫਟਿੰਗ ਅਤੇ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਦਿੜਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ । ਏ. ਡੀ. ਸੀ. ਅਮਿਤ ਬੈਂਬੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਇਹਨਾਂ ਰਾਜ ਪੱਧਰੀ ਖੇਡਾਂ ਦੌਰਾਨ ਪ੍ਰਬੰਧ ਪੱਖੋਂ ਕੋਈ ਕਮੀ ਪੇਸ਼ ਨਹੀਂ ਆਉਣੀ ਚਾਹੀਦੀ । ਮੀਟਿੰਗ ਦੌਰਾਨ ਏ. ਡੀ. ਸੀ. ਵਿਕਾਸ ਸੁਖਚੈਨ ਸਿੰਘ ਪਾਪੜਾ, ਐਸ. ਡੀ. ਐਮ. ਸੁਨਾਮ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ, ਡੀ. ਐਸ. ਪੀ. ਆਰ. ਕੇ. ਬਾਜਵਾ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।

Related Post