post

Jasbeer Singh

(Chief Editor)

Latest update

ਕਰਾਚੀ `ਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦੀ ਹੋਈ ਭੰਨਤੋੜ

post-img

ਕਰਾਚੀ `ਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦੀ ਹੋਈ ਭੰਨਤੋੜ ਇਸਲਾਮਾਬਾਦ, 4 ਅਪ੍ਰੈਲ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿਖੇ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤਤੀਆਂ ਤੋੜੇ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਪਤਾ ਚੱਲਿਆ ਹੈ। ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵਿਚ ਇਕ ਵਾਰ ਫਿਰ ਜੋ ਘੱਟ ਗਿਣਤੀ ਹਿੰਦੂਆਂ ਦੀ ਆਸਥਾ `ਤੇ ਹਮਲਾ ਹੋਇਆ ਹੈ ਉਹ ਕਰਾਚੀ ਵਿਚ ਇਕ ਇਤਿਹਾਸਕ ਇਮਾਰਤ ਦੀਆਂ ਕੰਧਾਂ `ਤੇ ਬਣੀਆਂ ਹਿੰਦੂ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਦੀ ਭੰਨਤੋੜ ਕਰਕੇ ਕੀਤਾ ਗਿਆ ਹੈ। ਅਜਿਹੀ ਮੰਦਭਾਗੀ ਘਟਨਾ ਕਾਰਨ ਘੱਟ ਗਿਣਤੀਆਂ ਵਿਚ ਭਾਰੀ ਨਾਰਾਜ਼ਗੀ ਪਾਈ ਜਾ ਰਹੀ ਹੈ ਪਰ ਪਾਕਿਸਤਾਨ ਦੀ ਇਸਲਾਮੀ ਹਕੂਮਤ ਨੇ ਇਸ `ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ, ਜਿਸਦੇ ਚਲਦਿਆਂ ਪੁਲਸ ਵੱਲੋਂ ਵੀ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ । ਪਾਕਿਸਤਾਨ ਵਿਚ ਹਿੰਦੂ ਮੰਦਰਾਂ, ਪ੍ਰਤੀਕਾਂ ਅਤੇ ਮੂਰਤੀਆਂ `ਤੇ ਹਮਲੇ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਦੇਸ਼ ਵਿਚ ਹਰ ਸਾਲ ਵੱਡੇ ਪੱਧਰ `ਤੇ ਘੱਟ ਗਿਣਤੀ ਭਾਈਚਾਰੇ ਦੀਆਂ ਕੁੜੀਆਂ ਨੂੰ ਅਗਵਾ ਵੀ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਜ਼ਬਰਦਸਤੀ ਨਿਕਾਹ ਕਰ ਦਿੱਤਾ ਜਾਂਦਾ ਹੈ । ਕੀ ਆਖਿਆ ਘੱਟ ਗਿਣਤੀ ਅਧਿਕਾਰ ਸੰਗਠਨ ਦੇ ਚੇਅਰਮੈਨ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਬਹਾਵਲਪੁਰ ਜਿਲੇ ਦੇ ਘੱਟ ਗਿਣਤੀ ਅਧਿਕਾਰ ਸੰਗਠਨ ਦੇ ਚੇਅਰਮੈਨ ਸਿ਼ਵ ਕਾਫੀ ਨੇ ਐਕਸ `ਤੇ ਲਿਖਿਆ ਕਿ ਕਰਾਚੀ ਦੀ ਇਤਿਹਾਸਕ ਸਗਨ ਮੈਸਨ ਇਮਾਰਤ ਵਿਚ ਭਗਵਾਨ ਕ੍ਰਿਸ਼ਨ ਅਤੇ ਗੋਪੀਆਂ ਦੀਆਂ ਮੂਰਤੀਆਂ ਦਾ ਅਪਮਾਨ ਬੇਹੱਦ ਅਤੇ ਸਖ਼ਤ ਸ਼ਬਦਾਂ ਵਿਚ ਨਿੰਦਣਯੋਗ ਹੈ । ਇਹ ਸਿਰਫ਼ ਕਿਸੇ ਇਮਾਰਤ ਨੂੰ ਪਹੁੰਚਾਇਆ। ਗਿਆ ਨੁਕਸਾਨ ਨਹੀਂ ਹੈ, ਸਗੋਂ ਪਾਕਿਸਤਾਨ ਦੀ ਬਹੁ-ਸੱਭਿਆਚਾਰਕ ਵਿਰਾਸਤ, ਧਾਰਮਿਕ ਸਦਭਾਵਨਾ ਅਤੇ ਘੱਟ ਗਿਣਤੀ ਭਾਈਚਾਰਿਆਂ ਦੀਆਂ ਭਾਵਨਾਵਾਂ `ਤੇ ਕੀਤਾ ਗਿਆ ਹਮਲਾ ਹੈ ।

Related Post

Instagram