
ਪੰਜਾਬੀ ਯੂਨੀਵਰਸਿਟੀ ਵੱਲੋਂ ਕਾਲਜਾਂ ਵਿੱਚ ਕਿਸੇ ਵੀ ਸੰਭਾਵਿਤ ਬੇਨਿਯਮੀ ਨੂੰ ਰੋਕਣ ਲਈ ਉਠਾਏ ਗਏ ਕਦਮ
- by Jasbeer Singh
- June 12, 2025

ਪੰਜਾਬੀ ਯੂਨੀਵਰਸਿਟੀ ਵੱਲੋਂ ਕਾਲਜਾਂ ਵਿੱਚ ਕਿਸੇ ਵੀ ਸੰਭਾਵਿਤ ਬੇਨਿਯਮੀ ਨੂੰ ਰੋਕਣ ਲਈ ਉਠਾਏ ਗਏ ਕਦਮ -ਇੱਕ ਕਾਲਜ ਬਾਰੇ ਖ਼ਬਰ ਸਾਹਮਣੇ ਆਉਣ ਉੱਤੇ ਕੀਤੀ ਗਈ ਫੌਰੀ ਕਾਰਵਾਈ; ਜਾਂਚ ਕਮੇਟੀ ਦਾ ਗਠਨ ਪਟਿਆਲਾ, 12 ਜੂਨ : ਪੰਜਾਬੀ ਯੂਨੀਵਰਸਿਟੀ ਅਧੀਨ ਆਉਂਦੇ ਇੱਕ ਕਾਲਜ ਵਿੱਚ ਡੰਮ੍ਹੀ ਦਾਖ਼ਲੇ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਡੀਨ ਕਾਲਜ ਵਿਕਾਸ ਕੌਂਸਲ ਵੱਲੋਂ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਈਸ ਚਾਂਸਲਰ ਸਾਹਿਬ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਇਸ ਮਾਮਲੇ ਵਿੱਚ ਫੌਰੀ ਕਾਰਵਾਈ ਕਰਦਿਆਂ ਸਬੰਧਤ ਕਾਲਜ ਨੂੰ ਦੋ ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਹਿਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਸਾਹਿਬ ਦੇ ਆਦੇਸ਼ਾਂ ਅਨੁਸਾਰ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ ਭਵਿੱਖ ਵਿੱਚ ਕਿਸੇ ਵੀ ਸੰਭਾਵਿਤ ਬੇਨਿਯਮੀ ਵਾਲ਼ੇ ਅਮਲ ਨੂੰ ਰੋਕਣ ਲਈ ਵੱਖ-ਵੱਖ ਸਮਿਆਂ ਉੱਤੇ ਵੱਖ-ਵੱਖ ਕਾਲਜਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਇਆ ਕਰੇਗੀ।