

ਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਮੁੜ ਚੜ੍ਹਿਆ ਮੁੰਬਈ, 4 ਜੂਨ : ਸ਼ੇਅਰ ਮਾਰਕੀਟ ਵਿਚ ਸਕਾਰਾਤਮਕ ਰੁਖ਼ ਦਰਮਿਆਨ ਬੁੱਧਵਾਰ ਨੂੰ ਬੈਂਚਮਾਰਕ ਸਟਾਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ ਆਈ। ਸ਼ੁਰੂਆਤੀ ਕਾਰੋਬਾਰ ਵਿੱਚ 30 ਸ਼ੇਅਰਾਂ ਵਾਲਾ ਬੀ. ਐਸ. ਈ. ਸੈਂਸੈਕਸ 230.17 ਅੰਕ ਚੜ੍ਹ ਕੇ 80,967.68 ’ਤੇ ਪਹੁੰਚ ਗਿਆ ।ਐਨ. ਐਸ. ਈ. ਨਿਫਟੀ 70.25 ਅੰਕ ਵਧ ਕੇ 24,612.75 ’ਤੇ ਪਹੁੰਚ ਗਿਆ। ਉਧਰ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪੱਈਆ ਸ਼ੁਰੂਆਤੀ ਕਾਰੋਬਾਰ ਵਿਚ 19 ਪੈਸੇ ਡਿੱਗ ਕੇ 85.80 ਦੇ ਪੱਧਰ ਨੂੰ ਪਹੁੰਚ ਗਿਆ। ਸੈਂਸੈਕਸ ਫਰਮਾਂ ਵਿੱਚੋਂ ਭਾਰਤੀ ਏਅਰਟੈੱਲ, ਈਟਰਨਲ, ਇੰਡਸਇੰਡ ਬੈਂਕ, ਮਾਰੂਤੀ, ਟਾਟਾ ਮੋਟਰਜ਼ ਅਤੇ ਬਜਾਜ ਫਾਇਨਾਂਸ ਪ੍ਰਮੁੱਖ ਲਾਭਕਾਰੀ ਰਹੇ । ਹਾਲਾਂਕਿ ਟਾਟਾ ਕੰਸਲਟੈਂਸੀ ਸਰਵਿਸਿਜ਼, ਅਲਟਰਾਟੈਕ ਸੀਮੈਂਟ, ਟਾਈਟਨ ਅਤੇ ਆਈ. ਸੀ. ਆਈ. ਸੀ. ਆਈ. ਬੈਂਕ ਪੱਛੜ ਗਏ। ਏਸ਼ਿਆਈ ਬਾਜ਼ਾਰਾਂ ਵਿੱਚ, ਦੱਖਣੀ ਕੋਰੀਆ ਦਾ ਕੋਸਪੀ, ਜਾਪਾਨ ਦਾ ਨਿੱਕੇਈ 225 ਸੂਚਕ ਅੰਕ, ਸ਼ੰਘਾਈ ਦਾ ਐਸਐਸਈ ਕੰਪੋਜ਼ਿਟ ਸੂਚਕ ਅੰਕ ਅਤੇ ਹਾਂਗ ਕਾਂਗ ਦਾ ਹੈਂਗ ਸੇਂਗ ਕਾਫ਼ੀ ਉੱਚੇ ਪੱਧਰ ’ਤੇ ਕਾਰੋਬਾਰ ਕਰ ਰਹੇ ਸਨ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਰੁਖ਼ ਨਾਲ ਬੰਦ ਹੋਏ।