

ਵੰਦੇ ਭਾਰਤ ਐਕਸਪ੍ਰੈੱਸ ’ਤੇ ਹੋਈ ਪੱਥਰਬਾਜ਼ੀ ਜਲੰਧਰ, 11 ਜੁਲਾਈ : ਜਲੰਧਰ ਦੇ ਸੁੱਚੀ ਪਿੰਡ ਰੇਲਵੇ ਸਟੇਸ਼ਨ ਦੇ ਨੇੜੇ ਵੰਦੇ ਭਾਰਤ ਐਕਸਪ੍ਰੈੱਸ ’ਤੇ ਹੋਈ ਪੱਥਰਬਾਜ਼ੀ ਨੇ ਜਿਥੇ ਲੋਕਾਂ ਅੰਦਰ ਡਰ ਪੈਦਾ ਕਰ ਦਿੱਤਾ ਹੈ, ਉਥੇ ਇਸ ਸਬੰਧੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਟਰੇਨਾਂ ’ਤੇ ਪੱਥਰਬਾਜ਼ੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਵੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਫਗਵਾੜਾ ਨੇੜੇ ਵੰਦੇ ਭਾਰਤ ਐਕਸਪ੍ਰੈੱਸ ’ਤੇ ਪਥਰਾਅ ਕੀਤਾ ਗਿਆ ਸੀ, ਜਿਸ ਕਾਰਨ ਟਰੇਨ ਦੇ ਸ਼ੀਸ਼ਿਆਂ ਦਾ ਵੀ ਨੁਕਸਾਨ ਹੋਇਆ ਸੀ। ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਸਬੰਧੀ ਵਿਆਪਕ ਕਦਮ ਉਠਾਏ ਜਾ ਰਹੇ ਹਨ, ਹਾਲਾਂਕਿ ਇਸ ਘਟਨਾ ਸਮੇਂ ਅਸਮਾਜਿਕ ਅਨਸਰ ਆਪਣੇ ਨਾਪਾਕ ਇਰਾਦਿਆਂ ਵਿਚ ਸਫ਼ਲ ਨਹੀਂ ਹੋ ਸਕੇ। ਦੱਸਿਆ ਜਾ ਰਿਹਾ ਹੈ ਕਿ ਪੱਥਰ ਟਰੇਨ ਨੂੰ ਨਹੀਂ ਲੱਗੇ ਅਤੇ ਵੱਡੀ ਘਟਨਾ ਤੋਂ ਬਚਾਅ ਰਿਹਾ।