July 6, 2024 00:41:17
post

Jasbeer Singh

(Chief Editor)

Patiala News

ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਬਾਰੇ ਰਣਨੀਤੀ

post-img

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਪਟਿਆਲਾ ਜ਼ਿਲ੍ਹੇ ਵਿੱਚ ਲੰਘੇ ਵਰ੍ਹੇ ਆਏ ਹੜ੍ਹਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋਣ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹਾਂ ਕਰਕੇ ਘੱਗਰ ਤੇ ਹੋਰਨਾਂ ਨਦੀਆਂ, ਨਾਲਿਆਂ ਵਿੱਚ ਜਿੱਥੇ ਬੰਨ੍ਹ ਟੁੱਟੇ ਸਨ, ਉਨ੍ਹਾਂ ਥਾਵਾਂ ਦਾ ਉਹ ਖ਼ੁਦ ਦੌਰਾ ਕਰ ਕੇ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣਗੇ। ਡਿਪਟੀ ਕਮਿਸ਼ਨਰ ਨੇ ਜਲ ਨਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਲੋਕ ਨਿਰਮਾਣ ਵਿਭਾਗਾਂ ਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪ੍ਰਭਾਵਤ ਪਿੰਡਾਂ ਤੇ ਇਲਾਕਿਆਂ ਮੁਤਾਬਕ ਪ੍ਰਤੀ ਪਿੰਡ 1000 ਬੈਗ ਸੀਮਿੰਟ ਦੇ ਖਾਲੀ ਥੈਲੇ ਮਿੱਟੀ ਨਾਲ ਭਰ ਕੇ ਅਗੇਤੇ ਹੀ ਰੱਖ ਲੈਣ। ਇਸ ਤੋਂ ਬਿਨਾਂ ਵੱਡੇ ਪਾੜ ਪੈਣ ਦੀ ਸੂਰਤ ਵਿੱਚ ਇਨ੍ਹਾਂ ਨੂੰ ਬੰਨ੍ਹਣ ਲਈ ਲੋਹੇ ਦੇ ਜਾਲ ਵੀ ਬਣਵਾ ਲਏ ਜਾਣ, ਤਾਂ ਕਿ ਹੰਗਾਮੀ ਸਥਿਤੀ ਮੌਕੇ ਪਾੜ ਤੁਰੰਤ ਪੂਰੇ ਜਾ ਸਕਣ। ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜ਼ਿਲ੍ਹੇ ਵਿੱਚੋਂ ਲੰਘਦੇ ਘੱਗਰ, ਟਾਂਗਰੀ, ਝੰਬੋ ਵਾਲੀ ਚੋਅ, ਸਰਹਿੰਦ ਚੋਅ, ਵੱਡੀ ਨਦੀ ਤੇ ਛੋਟੀ ਨਦੀ ਸਮੇਤ ਹੋਰ ਨਦੀਆਂ ਤੇ ਨਾਲਿਆਂ ਦੀ ਸਫਾਈ ਤੇ ਬੰਨ੍ਹ ਮਜ਼ਬੂਤ ਕਰਨ ਦੀ ਕਾਰਵਾਈ ਕਰਨ ਲਈ ਅਗੇਤੇ ਯਤਨ ਆਰੰਭੇ ਜਾਣ।

Related Post