
ਪੰਜਾਬੀ ਯੂਨੀਵਰਸਿਟੀ ਕੈੰਪਸ ਵਿੱਚ ਵਾਤਾਵਰਣ ਜਾਗਰੂਕਤਾ ਬਾਰੇ ਕਰਵਾਈ ਨੁੱਕੜ ਨਾਟਕ ਪੇਸ਼ਕਾਰੀ
- by Jasbeer Singh
- April 29, 2025

ਪੰਜਾਬੀ ਯੂਨੀਵਰਸਿਟੀ ਕੈੰਪਸ ਵਿੱਚ ਵਾਤਾਵਰਣ ਜਾਗਰੂਕਤਾ ਬਾਰੇ ਕਰਵਾਈ ਨੁੱਕੜ ਨਾਟਕ ਪੇਸ਼ਕਾਰੀ ਪਟਿਆਲਾ, 29 ਅਪ੍ਰੈਲ 2025 : ਪੰਜਾਬੀ ਯੂਨੀਵਰਸਿਟੀ ਦੀ ਵਾਤਾਵਰਣ ਸੋਸਾਇਟੀ ਵੱਲੋਂ ਪੰਜਾਬ ਸਟੇਟ ਕੌਂਸਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਚੰਡੀਗੜ੍ਹ ਦੇ ਸਹਿਯੋਗ ਨਾਲ਼ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿੱਚ ਕਰਵਾਈਆਂ ਜਾ ਰਹੀਆਂ ਨੁੱਕੜ ਨਾਟਕ ਪੇਸ਼ਕਾਰੀਆਂ ਦੀ ਲੜੀ ਤਹਿਤ ਯੂਨੀਵਰਸਿਟੀ ਕੈੰਪਸ ਵਿਖੇ ਵੀ ਨੁੱਕੜ ਨਾਟਕ ਪੇਸ਼ਕਾਰੀ ਕਰਵਾਈ ਗਈ। ਯੂਨੀਵਰਸਿਟੀ ਦੇ ਪ੍ਰਾਣੀ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਮੁਖੀ ਅਤੇ ਵਾਤਾਵਰਣ ਸੋਸਾਇਟੀ ਦੇ ਇੰਚਾਰਜ ਡਾ ਉਂਕਾਰ ਸਿੰਘ ਨੇ ਇਸ ਬਾਰੇ ਜਣਕਾਰੀ ਦਿੰਦਿਆਂ ਦੱਸਿਆ ਕਿ ਇਹ ਨੁੱਕੜ ਨਾਟਕ ਪੇਸ਼ਕਾਰੀਆਂ 'ਮਿਸ਼ਨ ਲਾਈਫ਼' ਦੇ ਸੱਤ ਵਿਸ਼ਿਆਂ ਉੱਤੇ ਕਰਵਾਈਆਂ ਗਈਆਂ ਹਨ। ਇਨ੍ਹਾਂ ਵਿਸ਼ਿਆਂ ਵਿੱਚ ਵਿੱਚ ਊਰਜਾ ਬੱਚਤ, ਪਾਣੀ ਬੱਚਤ, ਪਲਾਸਟਿਕ ਵਰਤੋਂ ਦੀ ਰੋਕਥਾਮ, ਈ-ਵੇਸਟ ਰੋਕਥਾਮ, ਟਿਕਾਊ ਭੋਜਨ ਪ੍ਰਣਾਲੀਆਂ, ਰਹਿੰਦ-ਖੂੰਹਦ ਪ੍ਰਬੰਧਨ ਅਤੇ ਸਿਹਤਮੰਦ ਜੀਵਨ ਸ਼ੈਲੀ ਆਦਿ ਸ਼ਾਮਿਲ ਸਨ ਜਿਨ੍ਹਾਂ ਬਾਰੇ ਕਾਲਜਾਂ, ਸਕੂਲਾਂ ਅਤੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸੰਗਰੂਰ, ਬਰਨਾਲਾ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ਉੱਤੇ ਇਹ ਪੇਸ਼ਕਾਰੀਆਂ ਦਿੱਤੀਆਂ ਗਈਆਂ ਹਨ । ਡੀਨ ਕਾਲਜ ਪ੍ਰੋ. ਬਲਰਾਜ ਸਿੰਘ ਸੈਣੀ ਇਸ ਮੌਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਵਾਤਾਵਰਣ ਬਹੁਤ ਤੇਜ਼ ਰਫ਼ਤਾਰ ਨਾਲ ਵਿਗੜ ਰਿਹਾ ਹੈ ਅਤੇ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰ ਕੇ ਇਸ ਦਿਸ਼ਾ ਵਿੱਚ ਨਿਰੰਤਰ ਕੰਮ ਕੀਤੇ ਜਾਣ ਦੀ ਲੋੜ ਹੈ। ਪ੍ਰੋ. ਮਿੰਨੀ ਸਿੰਘ, ਡੀਨ ਫੈਕਲਟੀ ਲਾਈਫ ਸਾਇੰਸਜ਼ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਾ. ਰੁਪਾਲੀ ਬਾਲ ਸਾਇੰਟਿਸਟ, ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਨੇ ਵੀ ਇਸ ਪੇਸ਼ਕਾਰੀ ਮੌਕੇ ਹਿੱਸਾ ਲਿਆ ਅਤੇ ਕਿਹਾ ਕਿ ਟਿਕਾਊ ਅਤੇ ਸਾਰੀਆਂ ਧਿਰਾਂ ਨੂੰ ਨਾਲ਼ ਲੈ ਕੇ ਚੱਲਣ ਵਾਲਾ ਵਿਕਾਸ ਜਲਵਾਯੂ ਪਰਿਵਰਤਨ ਦੇ ਖ਼ਤਰੇ ਨੂੰ ਰੋਕ ਸਕਦਾ ਹੈ। ਪੰਜਾਬੀ ਯੂਨੀਵਰਸਿਟੀ ਵਾਤਾਵਰਣ ਸੋਸਾਇਟੀ ਦੇ ਪ੍ਰਧਾਨ ਪ੍ਰੋ. ਅਜੀਤਾ ਨੇ ਕਿਹਾ ਕਿ ਨੁੱਕੜ ਨਾਟਕ ਅਜਿਹੇ ਨਾਟਕ ਹਨ, ਜਿਨ੍ਹਾਂ ਨੂੰ ਕੋਈ ਵੀ ਖੁੱਲ੍ਹੀਆਂ ਥਾਵਾਂ 'ਤੇ ਮੁਫ਼ਤ ਦੇਖ ਸਕਦਾ ਹੈ ਅਤੇ ਇਹ ਮੁੱਖ ਤੌਰ 'ਤੇ ਆਮ ਲੋਕਾਂ ਨੂੰ ਆਸਾਨੀ ਨਾਲ ਸਮਝਣ ਲਈ ਤਿਆਰ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨੁੱਕੜ ਨਾਟਕਾਂ ਰਾਹੀਂ ਆਮ ਲੋਕਾਂ ਵਿੱਚ ਵਾਤਾਵਰਣ ਦੇ ਭਖਦੇ ਮੁੱਦਿਆਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਸ਼੍ਰੀਮਤੀ ਮਿਰਾਲਿਨੀ ਪਰਮਾਰ, ਐਮ.ਐਸ.ਸੀ. ਵਾਤਾਵਰਣ ਵਿਗਿਆਨ ਨੇ ਇਸ ਨੁੱਕੜ ਨਾਟਕ ਰਾਹੀਂ ਵਾਤਾਵਰਣ ਦੇ ਵੱਖ-ਵੱਖ ਮੁੱਦਿਆਂ ਦੀ ਸ਼ਲਾਘਾ ਕੀਤੀ। ਇਸ ਪੇਸ਼ਕਾਰੀ ਮੌਕੇ ਲਗਭਗ 250 ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ।
Related Post
Popular News
Hot Categories
Subscribe To Our Newsletter
No spam, notifications only about new products, updates.