
Patiala News
0
ਏਸ਼ੀਂਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ ਨੂੰ ਲੈ ਕੇ ਖੇਡਿਆ ਗਿਆ ਨੁੱਕੜ ਨਾਟਕ
- by Jasbeer Singh
- November 19, 2024

ਏਸ਼ੀਂਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ ਨੂੰ ਲੈ ਕੇ ਖੇਡਿਆ ਗਿਆ ਨੁੱਕੜ ਨਾਟਕ ਪਟਿਆਲਾ : ਏਸ਼ੀਅਨ ਗਰੁੱਪ ਆਫ ਕਾਲਜਿਜ਼ ਵਿਖੇ ਵਾਤਾਵਰਣ ਦੀ ਸੰਭਾਲ (ਖਾਸ ਕਰ ਰੁੱਖਾਂ ਦੀ ਕਟਾਈ) ਵਿਸ਼ੇ ਨੂੰ ਲੈ ਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ''ਸਾਨੂੰ ਨਾ ਕੱਟੋ" ਦੇ ਸਿਰਲੇਖ ਅਧੀਨ ਖੇਡਿਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਰੁੱਖਾਂ ਦੀ ਕਟਾਈ ਦੇ ਕਾਰਨ ਭਵਿੱਖ ਵਿੱਚ ਉਪਜਣ ਵਾਲੇ ਮਾਰੂ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰਿਤ ਹੋਣ ਦੀ ਅਪੀਲ ਕੀਤੀ ਅਤੇ ਹਰ ਸਾਲ ਆਪਣੇ ਜਨਮਦਿਨ ਉੱਤੇ ਇੱਕ ਰੁੱਖ ਲਗਾਉਣ ਦੀ ਸ਼ਪਤ ਲਈ ਗਈ। ਇਸ ਵਿੱਚ ਕਾਲਜ ਦੀ ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਅਤੇ ਸਮੂਹ ਸਟਾਫ ਵੱਲੋਂ ਸ਼ਿਰਕਤ ਕੀਤੀ ਗਈ। ਪ੍ਰਿੰਸੀਪਲ ਸਾਹਿਬਾਨ ਵੱਲੋਂ ਵਾਤਾਵਰਨ ਸੁਰੱਖਿਆ ਦੇ ਲਈ ਵਿਦਿਆਰਥੀਆਂ ਨੂੰ ਭਾਸ਼ਣ ਰਾਹੀਂ ਸੁਨੇਹਾ ਦਿੱਤਾ ਗਿਆ ।