post

Jasbeer Singh

(Chief Editor)

Punjab

ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈਕੇ ਕਿ ਸਖ਼ਤ ਆਦੇਸ਼ ਜਾਰੀ ਹੋਏ....

post-img

ਪੰਜਾਬ (੯ ਅਕਤੂਬਰ ੨੦੨੪ ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਨਿਰਮਲ ਓਸੇਪਚੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਦੀ ਧਾਰਾ 163 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਜੋ ਵੀ ਦੁਕਾਨਦਾਰ ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਹਨ ਆ ਬਣਾਉਂਦੇ ਹਨ ਲਈ ਆਦੇਸ਼ ਜਾਰੀ ਕੀਤੇ ਗਏ ਹਨ।ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸ਼ਰਾਰਤੀ ਅਨਸਰ ਆਸਾਨੀ ਨਾਲ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ਤੋਂ ਜਾਅਲੀ ਨੰਬਰ ਪਲੇਟਾਂ ਬਣਵਾ ਲੈਂਦੇ ਹਨ ਅਤੇ ਬਾਅਦ ਵਿੱਚ ਕੋਈ ਵੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਨੂੰ ਟਰੇਸ ਕਰਨ ਵਿੱਚ ਕਾਫੀ ਮੁਸ਼ਕਲ ਆਉਂਦੀ ਹੈ।ਉਨ੍ਹਾਂ ਕਿਹਾ ਕਿ ਨੰਬਰ ਪਲੇਟ ਬਣਾਉਣ ਵਾਲੀਆਂ ਦੁਕਾਨਾਂ ‘ਤੇ ਬਿਨਾਂ ਵਾਹਨ ਤੋਂ ਕਿਸੇ ਵੀ ਵਿਅਕਤੀ ਨੂੰ ਨੰਬਰ ਪਲੇਟ ਨਾ ਬਣਾ ਕੇ ਦੇਣ ਅਤੇ ਨੰਬਰ ਪਲੇਟ ਸਿਰਫ਼ ਵਾਹਨ ‘ਤੇ ਲਗਾ ਕੇ ਹੀ ਦਿੱਤੀ ਜਾਵੇ । ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਯਮਾਂ ਦੀ ਅਣਦੇਖੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post