July 6, 2024 01:57:34
post

Jasbeer Singh

(Chief Editor)

Patiala News

ਪਾਵਰਕੌਮ ਤੇ ਟ੍ਰਾਂਸਕੋ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਵੱਲੋਂ ਧਰਨਾ

post-img

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਬੈਨਰ ਹੇਠ ਪਾਵਰਕੌਮ ਅਤੇ ਟ੍ਰਾਂਸਕੋ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਪਰਿਵਾਰਾਂ ਸਮੇਤ ਪੀਐੱਸਪੀਸੀੱਐਲ (ਪਾਵਰਕਾਮ) ਦੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਮੌੜ, ਖੁਸ਼ਦੀਪ ਸਿੰਘ ਬਠਿੰਡਾ ਤੇ ਬਲਵਿੰਦਰ ਸਿੰਘ ਸੈਣੀ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮ ਪਾਵਰਕੌਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕੌਮ ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਨਜ਼ਰਅੰਦਾਜ਼ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸਮੇਤ ਸਮੂਹ ਮੰਗਾਂ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕੌਮ ਅਤੇ ਟ੍ਰਾਂਸਕੋ ਵਿਭਾਗ ਦੇ ਨਿੱਜੀਕਰਨ ਅਤੇ ਬਿਜਲੀ ਕਾਨੂੰਨ 2003/2022 ਨੂੰ ਰੱਦ ਨੂੰ ਰੱਦ ਕੀਤਾ ਜਾਵੇ, ਪਾਵਰਕੌਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ।

Related Post