
ਮਨੀਕਰਨ ਸਾਹਿਬ ਦੇ ਪਵਿੱਤਰ ਪਾਣੀ ਨੂੰ ਪਾਈਪਾਂ ਰਾਹੀਂ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਲਿਜਾਏ ਜਾਣ ਦੀ ਤ
- by Jasbeer Singh
- February 20, 2025

ਮਨੀਕਰਨ ਸਾਹਿਬ ਦੇ ਪਵਿੱਤਰ ਪਾਣੀ ਨੂੰ ਪਾਈਪਾਂ ਰਾਹੀਂ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਲਿਜਾਏ ਜਾਣ ਦੀ ਤਜਵੀਜ਼ ਦਾ ਮੁਕਾਮੀ ਪੱਧਰ ’ਤੇ ਜ਼ੋਰਦਾਰ ਵਿਰੋਧ ਸਿ਼ਮਲਾ, 20 ਫਰਵਰੀ : ਹਿੰਦੂਆਂ ਅਤੇ ਸਿੱਖਾਂ ਦੋਵਾਂ ਭਾਈਚਾਰਿਆਂ ਲਈ ਸਤਿਕਾਰਤ ਤੀਰਥ ਸਥਾਨ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਹਿਮਾਚਲ ਪ੍ਰਦੇਸ਼ ਦੇ ਕੁੱਲੂ ਜਿ਼ਲ੍ਹੇ ਦੇ ਕਸੋਲ ਵਿੱਚ ਗਰਮ ਪਾਣੀ ਦੇ ਚਸ਼ਮੇ ਦੀ ਸਥਾਪਨਾ ਲਈ ਪਾਈਪਾਂ ਰਾਹੀਂ ਲਿਜਾਏ ਜਾਣ ਦੀ ਤਜਵੀਜ਼ ਦਾ ਮੁਕਾਮੀ ਪੱਧਰ ’ਤੇ ਜ਼ੋਰਦਾਰ ਵਿਰੋਧ ਦੇ ਚਲਦਿਆਂ ਸਥਾਨਕ ਲੋਕਾਂ ਦਾ ਸਪੱਸ਼ਟ ਆਖਣਾ ਹੈ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ । ਵਿਸ਼ੇਸ਼ ਖੇਤਰ ਵਿਕਾਸ ਅਥਾਰਟੀ ਦੀ ਹਾਲ ਹੀ ਵਿੱਚ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਕਸੋਲ ਵਿੱਚ ਇੱਕ ਨਵਾਂ ਨੇਚਰ ਪਾਰਕ ਬਣਾਇਆ ਜਾਵੇਗਾ, ਜਿਸ ਵਿੱਚ ਗਰਮ ਪਾਣੀ ਦੀ ਸਹੂਲਤ ਹੋਵੇਗੀ ਅਤੇ ਇਸ ਲਈ ਮਨੀਕਰਨ ਸਾਹਿਬ ਦੇ ਗਰਮ ਜਲ ਦੇ ਚਸ਼ਮਿਆਂ ਤੋਂ ਪਵਿੱਤਰ ਜਲ ਨੂੰ ਪਾਈਪਾਂ ਰਾਹੀਂ ਕਸੋਲ ਵੱਲ ਮੋੜਿਆ ਜਾਵੇਗਾ । ਸਥਾਨਕਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇ ਮਨੀਕਰਨ ਸਾਹਿਬ ਦੇ ਪਵਿੱਤਰ ਜਲ ਨੂੰ ਸੈਲਾਨੀਆਂ ਦੀ ਭਾਰੀ ਖਿੱਚ ਵਾਲੇ ਸੈਰ-ਸਪਾਟਾ ਸਥਾਨ ਕਸੋਲ ਵਿੱਚ ਵਪਾਰਕ ਮੰਤਵਾਂ ਲਈ ਵਰਤਿਆ ਜਾਂਦਾ ਹੈ ਤਾਂ ਉਹ ਅੰਦੋਲਨ ਸ਼ੁਰੂ ਕਰਨਗੇ। ਮਨੀਕਰਨ ਅਤੇ ਕਸੋਲ ਵਿਚਕਾਰ ਦੂਰੀ ਲਗਭਗ ਪੰਜ ਕਿਲੋਮੀਟਰ ਹੈ । ਸਥਾਨਕ ਕਾਂਗਰਸ ਵਿਧਾਇਕ ਸੁੰਦਰ ਸਿੰਘ ਠਾਕੁਰ ਨੇ ਵੀਰਵਾਰ ਨੂੰ ਨੂੰ ਦੱਸਿਆ ਕਿ ਪਹਿਲਾਂ ਮਨੀਕਰਨ ਸਾਹਿਬ ਵਿੱਚੋਂ ਜਲ ਲਿਜਾਏ ਜਾਣ ਦੀ ਤਜਵੀਜ਼ ਸੀ,ਪਰ ਹੁਣ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹੁਣ ਅਸੀਂ ਕਸੋਲ ਵਿੱਚ ਹੀ ਗਰਮ ਜਲ ਦੇ ਚਸ਼ਮੇ ਦੀ ਖੁਦਾਈ ਦਾ ਵਿਕਲਪ ਲੱਭ ਲਿਆ ਹੈ ।