
ਇਜ਼ਰਾਈਲ ਤੇ ਹਮਾਸ ਵਿਚਾਲੇ ਜੰਗ ਖ਼ਿਲਾਫ਼ ਅਮਰੀਕਾ ’ਚ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ
- by Aaksh News
- April 25, 2024

ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਖ਼ਿਲਾਫ਼ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਵਿਦਿਆਰਥੀ ਪ੍ਰਦਰਸ਼ਨ ਤੇਜ਼ ਹੋ ਗਏ ਹਨ ਅਤੇ ਵਿਦਿਆਰਥੀਆਂ ਨੇ ਕਾਲਜਾਂ ਨੂੰ ਇਜ਼ਰਾਈਲ ਦਾ ਸਮਰਥਨ ਕਰਨ ਵਾਲੇ ਨਿਵੇਸ਼ ਨੂੰ ਰੋਕਣ ਦੀ ਮੰਗ ਕੀਤੀ ਹੈ। ਇਨ੍ਹਾਂ ਵਿਦਿਆਰਥੀਆਂ ਦੀ ਇਹ ਵੀ ਮੰਗ ਹੈ ਕਿ ਅਮਰੀਕਾ ਨੂੰ ਇਜ਼ਰਾਈਲ ਨਾਲ ਵਪਾਰ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ। ਇਸ ਮੰਗ ਦੀ ਪੂਰਤੀ ਲਈ ਵਿਦਿਆਰਥੀ ਮੁਹਿੰਮ ਵੀ ਚਲਾ ਰਹੇ ਹਨ।