ਲੇਹ ਲੱਦਾਖ ਵਿੱਚ ਸਵੇਰੇ ਵੇਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
- by Admin
- August 13, 2026
ਲੇਹ ਲੱਦਾਖ ਵਿੱਚ ਸਵੇਰੇ ਵੇਲੇ ਮਹਿਸੂਸ ਕੀਤੇ ਗਏ ਭੂਚਾਲ ਦੇ ਤੇਜ਼ ਝਟਕੇ
ਲੱਦਾਖ, 13 ਅਗਸਤ 2026 : ਭਾਰਤ ਦੇਸ਼ ਦੇ ਕੇਂਦਰ ਸ਼ਾਸਤ ਸੂਬੇ ਲੱਦਾਖ ਤੇ ਲੇਹ (Ladakh Leh) ਵਿਖੇ ਸਵੇਰੇ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।
ਕਿੰਨੀ ਤੀਬਰਤਾ ਰਹੀ ਭੂਚਾਲ ਦੀ
ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਜੋ ਭੂਚਾਲ (Earthquake) ਦੇ ਤੇਜ ਝਟਕੇ ਮਹਿਸੂਸ ਕੀਤੇ ਗਏ ਦੀ ਰਿਕਟਰ ਪੈਮਾਨੇ `ਤੇ ਤੀਬਰਤਾ (Intensity) 5.53 ਦਰਜ ਕੀਤੀ ਗਈ । ਦੱਸਣਯੋਗ ਹੈ ਕਿ ਇਹ ਝਟਕੇ ਸਵੇਰੇ 6 : 05 ਵਜੇ ਲੇਹ ਵਿੱਚ ਮਹਿਸੂਸ ਕੀਤੇ ਗਏ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਦਰਜ ਕੀਤੀ ਗਈ । ਇਸ ਘਟਨਾ ਕਾਰਨ ਦਹਿਸ਼ਤ ਫੈਲ ਗਈ ਅਤੇ ਲੋਕ ਹਫੜਾ-ਦਫੜੀ ਦੇ ਮਾਹੌਲ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ ।
ਪ੍ਰਸ਼ਾਸਨ ਅਤੇ ਏਜੰਸੀਆਂ ਵਲੋਂ ਰੱਖੀ ਜਾ ਰਹੀ ਹੈ ਨਜ਼ਰ
ਜਿਸ ਸਮੇਂ ਭੂਚਾਲ ਆਇਆ ਉਸ ਸਮੇਂ ਲੋਕ ਸੁੱਤੇ ਪਏ ਸਨ ਤੇ ਇੱਕੋਦਮ ਝਟਕਿਆਂ ਕਾਰਨ ਵਸਨੀਕਾਂ ਡਰ ਗਏ । ਹਾਲਾਂਕਿ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ । ਭੂਚਾਲ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸਬੰਧਤ ਏਜੰਸੀਆਂ ਸਥਿਤੀ `ਤੇ ਨਜ਼ਰ ਰੱਖ ਰਹੀਆਂ ਹਨ । ਫਿਲਹਾਲ ਕਿਸੇ ਵੱਡੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ, ਹਾਲਾਂਕਿ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ । ਇਸ ਤੋਂ ਪਹਿਲਾਂ ਵੀਰਵਾਰ ਸਵੇਰੇ ਕਰੀਬ 11:27 ਵਜੇ ਜੰਮੂ-ਕਸ਼ਮੀਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕ ਘਬਰਾ ਕੇ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦਾ ਹਿੰਦੂ ਕੁਸ਼ ਖੇਤਰ ਸੀ ।
