
ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ
- by Jasbeer Singh
- January 27, 2025

ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੀ ਸਖਤ ਸ਼ਬਦਾਂ ਚ ਕੀਤੀ ਨਿਖੇਧੀ ਪਟਿਆਲਾ : ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਮੀਟਿੰਗ ਅੱਜ ਹਰੀ ਸਿੰਘ ਦੋਣ ਕਲਾਂ, ਦਰਸ਼ਨ ਬੇਲੂ ਮਾਜਰਾ,ਅਮਰਜੀਤ ਘਨੌਰ ਤੇ ਸੁੱਚਾ ਸਿੰਘ ਕੌਲ ਦੀ ਅਗਵਾਈ ਹੇਠ ਹੋਈ ਜਿਸ ਵਿੱਚ ਡਾਕਟਰ ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਸਮਾਜ ਤੇ ਦੇਸ਼ ਵਿਰੋਧੀ ਅਨਸਰਾ ਵੱਲੋਂ ਤੋੜਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਗਿਆ ਕਿ ਡਾਕਟਰ ਭੀਮ ਰਾਉ ਅੰਬੇਦਕਰ ਮਹਾਨ ਦੇਸ਼ ਭਗਤ, ਫਲਾਸਫਰ ਅਤੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ ਉਹਨਾਂ ਵੱਲੋਂ ਲਿਖਿਆ ਗਿਆ ਸੰਵਿਧਾਨ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ ਪਰ ਕੁਝ ਦੇਸ਼ ਵਿਰੋਧੀ ਤੇ ਲੋਕ ਵਿਰੋਧੀ ਤਾਕਤਾਂ ਵੱਲੋਂ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਲੱਗੇ ਡਾਕਟਰ ਭੀਮ ਰਾਉ ਅੰਬੇਦਕਰ ਦੇ ਬੁੱਤ ਨੂੰ ਤੋੜਨ ਦਾ ਘਨਿਆਉਣਾ ਕਾਰਨਾਮਾ ਕੀਤਾ ਗਿਆ ਜੋ ਕਿ ਅਤਿ ਨਿੰਦਨਯੋਗ ਅਤੇ ਮੰਦਭਾਗਾ ਹੈ ਜਿਸ ਨਾਲ ਡਾ. ਭੀਮ ਰਾਉ ਅੰਬੇਦਕਰ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਮਨ ਨੂੰ ਭਾਰੀ ਠੇਸ ਪੁਜੀ ਹੈ,ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕੀ ਦੋਸੀਆਂ ਤੋਂ ਡੁੰਘਾਈ ਨਾਲ ਜਾਂਚ ਕਰਕੇ ਇਹਨਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ ਤਾਂ ਕਿ ਅੱਗੇ ਤੋਂ ਕੋਈ ਇੱਦਾਂ ਦਾ ਘਨਿਆਉਣਾ ਤੇ ਘਟੀਆ ਕੰਮ ਕਰਨ ਬਾਰੇ ਸੁਪਨੇ ਵਿੱਚ ਵੀ ਨਾ ਸੋਚੇ, ਉਹਨਾਂ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਨੂੰ ਨਫਰਤ ਕਰਨ ਦੀ ਬਜਾਏ ਉਨਾਂ ਵੱਲੋਂ ਦਿਖਾਏ ਹੋਏ ਮਾਰਗ ਤੇ ਚੱਲਣ ਦੀ ਲੋੜ ਹੈ ਉਹਨਾਂ ਨੇ ਕਿਹੋ ਜਿਹੇ ਔਖੇ ਹਾਲਾਤਾਂ ਦੇ ਵਿੱਚ ਆਪਣੀ ਉੱਚ ਵਿੱਦਿਆ ਦੇ ਅਨੇਕਾਂ ਡਿਗਰੀਆਂ ਪ੍ਰਾਪਤ ਕੀਤੀਆਂ ਅਤੇ ਲੋਕਾਂ ਨੂੰ ਆਉਣ ਵਾਲੇ ਸਮੇਂ ਦੇ ਵਿੱਚ ਪੜੋ, ਜੁੜੋ,ਤੇ ਸੰਘਰਸ਼ ਕਰੋ ਦਾ ਮਹਾਨ ਨਾਅਰਾ ਦਿੱਤਾ ਜਿਸ ਨਾਲ ਦੱਬੇ ਕੁਚਲੇ ਲੋਕਾਂ ਦੀ ਜਿੰਦਗੀ ਸੁਖਾਲੀ ਹੋ ਸਕਦੀ ਹੈ ਅੱਜ ਦੀ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਧੰਨਾ ਸਿੰਘ ਦੌਣ ਕਲਾਂ,ਗੁਰਮੀਤ ਸਿੰਘ ਡੰਡੋਆ, ਪ੍ਰਹਲਾਦ ਸਿੰਘ ਨਿਆਲ,ਸੁਖਪਾਲ ਸਿੰਘ ਕਾਦਰਾਬਾਦ, ਰਾਜ ਕਿਸਨ ਨੂਰਖੇੜੀਆਂ,ਰਣਧੀਰ ਸਿੰਘ ਕਾਦਰਾਬਾਦ, ਸੁਖਦੇਵ ਸਿੰਘ ਨਿਆਲ, ਨੀਲਮ ਰਾਣੀ ਤੇ ਨਰਿੰਦਰ ਕੌਰ ਆਦਿ ਆਗੂ ਸ਼ਾਮਿਲ ਹੋਏ, ਇਕੱਤਰ ਹੋਏ ਆਗੂਆਂ ਨੇ ਚਿਤਾਵਨੀ ਭਰੇ ਲਹਿੰਜੇ ਚ,ਕਿਹਾ ਕਿ ਜੇਕਰ ਸਰਕਾਰ ਨੇ ਇਹਨਾ ਸਮਾਜ ਵਿਰੋਧੀ ਅਨਸਰਾਂ ਨੂੰ ਸਖਤ ਸਜਾਵਾਂ ਨਾ ਦਿੱਤੀਆਂ ਤਾਂ ਜਨਤਕ ਜਥੇਬੰਦੀਆਂ ਦਾ ਸਾਂਝਾ ਮੋਰਚਾ ਆਉਣ ਵਾਲੇ ਸਮੇਂ ਵਿੱਚ ਕਿਰਤੀ ਲੋਕਾਂ ਨੂੰ ਨਾਲ ਲੈ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ
Related Post
Popular News
Hot Categories
Subscribe To Our Newsletter
No spam, notifications only about new products, updates.