ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ
- by Jasbeer Singh
- September 16, 2024
ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੀਟਿੰਗ ਕਰਨ ਪੁੱਜੇ ਸੰਘਰਸ਼ਕਾਰੀ ਡਾਕਟਰ ਕੋਲਕਾਤਾ : ਪੱਛਮੀ ਬੰਗਾਲ ਦੇ ਆਰਜੀ ਕਰ ਹਸਪਤਾਲ ਵਿਚ ਰੈਜ਼ੀਡੈਂਟ ਡਾਕਟਰ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ’ਚ ਪੱਛਮੀ ਬੰਗਾਲ ਵਿਚ ਡਾਕਟਰਾਂ ਦੀ ਹੜਤਾਲ ਜਾਰੀ ਹੈ। ਇਹ ਡਾਕਟਰ ਸਰਵਉਚ ਅਦਾਲਤ ਦੇ ਹੁਕਮ ਤੋਂ ਬਾਅਦ ਵੀ ਕੰਮ ’ਤੇ ਨਹੀਂ ਪਰਤੇ ਸਨ ਜਿਸ ਕਾਰਨ ਸੂਬਾ ਸਰਕਾਰ ਨੇ ਇਨ੍ਹਾਂ ਡਾਕਟਰਾਂ ਨੂੰ ਗੱਲਬਾਤ ਦਾ ਅੱਜ ਆਖਰੀ ਵਾਰ ਸੱਦਾ ਦਿੱਤਾ ਸੀ। ਇਹ ਡਾਕਟਰ ਅੱਜ ਸ਼ਾਮ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਪੁੱਜ ਗਏ ਹਨ।ਇਸ ਤੋਂ ਪਹਿਲਾਂ, ਉਨ੍ਹਾਂ ਨੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਗੱਲਬਾਤ ਦੇ ਮਿੰਟ ਰਿਕਾਰਡ ਕਰਨ ਅਤੇ ਦਸਤਖਤ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਸੂਬਾ ਸਰਕਾਰ ਨੇ ਇਸ ਸ਼ਰਤ ਨੂੰ ਸਵੀਕਾਰ ਕਰ ਲਿਆ ਹੈ। ਮੁੱਖ ਸਕੱਤਰ ਮਨੋਜ ਪੰਤ ਨੇ ਕਿਹਾ ਕਿ ਦੋਵੇਂ ਧਿਰਾਂ ਮੀਟਿੰਗ ਦੇ ਮਿੰਟਜ਼ ’ਤੇ ਦਸਤਖਤ ਕਰਨਗੀਆਂ ਅਤੇ ਸਪੱਸ਼ਟਤਾ ਲਈ ਕਾਪੀਆਂ ਸਾਂਝੀਆਂ ਕੀਤੀਆਂ ਜਾਣਗੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.