post

Jasbeer Singh

(Chief Editor)

Punjab

ਵਿਦਿਆਰਥਣ ਨੇ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਛਾਲ ਮਾਰ ਕੀਤੀ ਖੁੁਦਕੁਸ਼ੀ

post-img

ਵਿਦਿਆਰਥਣ ਨੇ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਛਾਲ ਮਾਰ ਕੀਤੀ ਖੁੁਦਕੁਸ਼ੀ ਲੁਧਿਆਣਾ, 18 ਫਰਵਰੀ 2026 : ਪੰਜਾਬ ਦੇ ਜਗਰਾਓਂ ਨੇੜੇ ਪੈਂਦੀ ਸੀ. ਟੀ. ਯੂਨੀਵਰਸਿਟੀ ਦੀ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਕੌਣ ਹੈ ਇਹ ਵਿਦਿਆਰਥਣ ਮਿਲੀ ਜਾਣਕਾਰੀ ਮੁਤਾਬਕ ਸੀ. ਟੀ. ਯੂਨੀਵਰਸਿਟੀ ਦੀ ਜਿਸ 19 ਸਾਲਾ ਵਿਦਿਆਰਥਣ ਨੇ ਯੂਨੀਵਰਸਿਟੀ ਦੀ ਬਿਲਡਿੰਗ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ ਬੀ. ਬੀ. ਏ. ਦੀ ਵਿਦਿਆਰਥਣ ਸੀ। ਉਕਤ ਵਿਦਿਆਰਥਣ ਦਾ ਨਾਮ ਸ਼ਬਨੂਰ ਹੈ। ਘਟਨਾ ਦੀ ਜਾਣਕਾਰੀ ਮਿਲਣ ਤੇ ਮੌਕੇ ਤੇ ਪਹੁੰਚੀ ਪੁਲਸ ਨੇੇ ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓਂ ਭੇਜਿਆ ਹੈ, ਉਥੇ ਹੀ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਜਲਦੀ ਇਸ ਮਾਮਲੇ ਨੂੰ ਸੁਲਝਾਉਣ ਦੀ ਗੱਲ ਕਹੀ ਹੈ। ਕੀ ਆਖਿਆ ਡੀ. ਐਸ. ਪੀ. ਨੇ ਇਸ ਮੌਕੇ ਪੰਜਾਬ ਪੁਲਸ ਦੇ ਡੀ. ਐਸ. ਪੀ. ਜਸਵਿੰਦਰ ਸਿੰਘ ਢੀਂਡਸਾ ਤੇ ਯੂਨੀਵਰਸਿਟੀ ਦੇ ਡਾਇਰੈਕਟਰ ਦਵਿੰਦਰ ਸਿੰਘ ਨੇ ਕਿਹਾ ਕਿ ਦੂਜੇ ਵਿਦਿਆਰਥੀਆਂ ਤੋਂ ਹੁਣ ਤੱਕ ਇਹ ਜਾਣਕਾਰੀ ਮਿਲੀ ਹੈ ਕਿ ਇਹ ਕੁੜੀ ਸ਼ਬਨੂਰ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਰੋਜ਼ਾਨਾ ਲੁਧਿਆਣਾ ਤੋਂ ਇਸ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਆਉਂਦੀ ਸੀ ਪਰ ਅੱਜ ਇਸਨੇ ਇਸ ਤਰ੍ਹਾਂ ਕਿਉਂ ਕੀਤਾ। ਇਸ ਜਾਂਚ ਤੋਂ ਬਾਅਦ ਪਤਾ ਚੱਲੇਗਾ। ਸਿਵਲ ਹਸਪਤਾਲ ਪਹੁੰਚੇ ਪਰਿਵਾਰ ਨੇ ਇਸ ਮੌਕੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ ਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਸੀ।

Related Post

Instagram