post

Jasbeer Singh

(Chief Editor)

Patiala News

ਪੀ. ਯੂ. ਦੇ ਹੋਸਟਲ ਵਿਚੋਂ ਸ਼ੱਕੀ ਹਾਲਾਤਾਂ ਵਿਚ ਮਿਲੀ ਵਿਦਿਆਰਥੀ ਦੀ ਲਾਸ਼

post-img

ਪੀ. ਯੂ. ਦੇ ਹੋਸਟਲ ਵਿਚੋਂ ਸ਼ੱਕੀ ਹਾਲਾਤਾਂ ਵਿਚ ਮਿਲੀ ਵਿਦਿਆਰਥੀ ਦੀ ਲਾਸ਼ ਪਟਿਆਲਾ, 21 ਮਈ 2026 : ਪਟਿਆਲਾ ਵਿਖੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ ਹਸਟਲ ਦੇ ਇਕ ਕਮਰੇ ਵਿਚੋਂ ਇਕ ਵਿਦਿਆਰਥੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਕੌਣ ਹੈ ਇਹ ਵਿਦਿਆਰਥੀ ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੈਂਪਸ ਤੋਂ ਇੱਕ ਬੇਹੱਦ ਮੰਦਭਾਗੀ ਅਤੇ ਦੁਖਦਾਈ ਖ਼ਬਰ ਉਸ ਵੇਲੇ ਸਾਹਮਣੇ ਆਈ ਹੈ ਜਦੋਂ ਇੱਥੋਂ ਦੇ ਇੱਕ ਹੋਸਟਲ ਦੇ ਕਮਰੇ ਵਿੱਚੋਂ ਬੀ.ਟੈੱਕ ਦੇ ਵਿਦਿਆਰਥੀ ਦੀ ਸ਼ੱਕੀ ਹਾਲਾਤ ਵਿੱਚ ਲਾਸ਼ ਬਰਾਮਦ ਹੋਈ ਹੈ । ਮ੍ਰਿਤਕ ਵਿਦਿਆਰਥੀ ਦੀ ਪਛਾਣ ਵਰੁਣਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪਿੰਗ ਕੰਗ ਦਾ ਰਹਿਣ ਵਾਲਾ ਸੀ । ਇਸ ਘਟਨਾ ਤੋਂ ਬਾਅਦ ਪੂਰੇ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਵਰੁਣਪ੍ਰੀਤ ਸਿੰਘ ਕਰ ਰਿਹਾ ਸੀ ਯੂਨੀਵਰਸਿਟੀ ਤੋਂ ਬੀ. ਟੈਕ ਦੀ ਪੜ੍ਹਾਈ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਵਰੁਣਪ੍ਰੀਤ ਸਿੰਘ ਯੂਨੀਵਰਸਿਟੀ ਵਿੱਚ ਬੀ.ਟੈੱਕ ਦੀ ਪੜ੍ਹਾਈ ਕਰ ਰਿਹਾ ਸੀ। ਉਸ ਨੇ ਪਹਿਲਾਂ ਯੂਨੀਵਰਸਿਟੀ ਦੇ ਬਾਬਾ ਬੰਦਾ ਸਿੰਘ ਬਹਾਦਰ ਹੋਸਟਲ ਵਿੱਚ ਕਮਰੇ ਲਈ ਦਰਖਾਸਤ ਦਿੱਤੀ ਸੀ ਪਰ ਬਾਅਦ ਵਿੱਚ ਉਹ ਕੈਂਪਸ ਤੋਂ ਬਾਹਰ ਇੱਕ ਪੇਇੰਗ ਗੈਸਟ (ਪੀ.ਜੀ.) ਵਿੱਚ ਰਹਿਣ ਲੱਗ ਪਿਆ ਸੀ । ਬੁੱਧਵਾਰ ਦੀ ਰਾਤ ਨੂੰ ਇਹ ਭਾਣਾ ਉਸ ਵੇਲੇ ਉਜਾਗਰ ਹੋਇਆ ਜਦੋਂ ਹੋਸਟਲ ਵਿੱਚ ਰਹਿਣ ਵਾਲਾ ਇੱਕ ਹੋਰ ਵਿਦਿਆਰਥੀ ਇੱਕ ਬੰਦ ਪਏ ਕਮਰੇ ਵਿੱਚੋਂ ਆਪਣਾ ਸਾਮਾਨ ਚੁੱਕਣ ਲਈ ਉੱਥੇ ਗਿਆ। ਕਮਰੇ ਦੇ ਅੰਦਰ ਵਰੁਣਪ੍ਰੀਤ ਬੇਸੁੱਧ ਹਾਲਤ ਵਿੱਚ ਪਿਆ ਹੋਇਆ ਸੀ । ਡਾਕਟਰਾਂ ਦੀ ਟੀਮ ਨੇ ਚੈਕਅਪ ਤੋਂ ਬਾਅਦ ਦਿੱਤਾ ਮ੍ਰਿਤਕ ਐਲਾਨ ਸਥਿਤੀ ਨੂੰ ਦੇਖਦਿਆਂ ਉਕਤ ਵਿਦਿਆਰਥੀ ਨੇ ਤੁਰੰਤ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀਆਂ ਨੂੰ ਸੂਚਨਾ ਦਿੱਤੀ। ਜਦੋਂ ਵਰੁਣ ਨੇ ਕੋਈ ਹਰਕਤ ਨਹੀਂ ਕੀਤੀ ਤਾਂ ਕੈਂਪਸ ਸਥਿਤ ਡਿਸਪੈਂਸਰੀ ਦੀ ਮੈਡੀਕਲ ਟੀਮ ਨੂੰ ਤੁਰੰਤ ਮੌਕੇ ’ਤੇ ਸੱਦਿਆ ਗਿਆ। ਡਾਕਟਰਾਂ ਦੀ ਟੀਮ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਯੂਨੀਵਰਸਿਟੀ ਪ੍ਰਸ਼ਾਸਨ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਇਸ ਦੀ ਜਾਣਕਾਰੀ ਥਾਣਾ ਅਰਬਨ ਅਸਟੇਟ ਪੁਲਿਸ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ । ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਲੱਗੇਗਾ ਹੋਸਟਲ ਪ੍ਰੋਵੋਸਟ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਪੁਲਿਸ ਮੁਤਾਬਕ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲੱਗ ਸਕੇਗਾ। ਪਰਿਵਾਰ ਦੇ ਪਹੁੰਚਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Post

Instagram