
ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ
- by Jasbeer Singh
- May 2, 2025

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕੌਮੀ ਪੱਧਰ ਦੀਆਂ ਪ੍ਰੀਖਿਆ 'ਚ ਪੁਜ਼ੀਸ਼ਨਾਂ ਹਾਸਲ ਕਰਨ ਲੱਗੇ : ਐਮ.ਐਲ.ਏ. ਦੇਵ ਮਾਨ -ਨਾਭਾ ਹਲਕੇ 'ਚ ਹੁਣ ਤੱਕ 117 ਸਕੂਲਾਂ 'ਚ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਕੀਤੇ ਗਏ ਸਮਰਪਿਤ : ਗੁਰਦੇਵ ਸਿੰਘ ਦੇਵ ਮਾਨ -ਸਰਕਾਰੀ ਪ੍ਰਾਇਮਰੀ ਸਕੂਲ ਧਨੌਰੀ ਤੇ ਸਕੋਹਾਂ 'ਚ ਹੋਏ ਵਿਕਾਸ ਕਾਰਜ ਦਾ ਕੀਤਾ ਉਦਘਾਟਨ ਨਾਭਾ/ਪਟਿਆਲਾ, 2 ਮਈ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਵੱਡੀ ਗਿਣਤੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਨੇ ਕੌਮੀ ਪੱਧਰ ਦੀਆਂ ਜੇ. ਈ. ਈ ਵਰਗੀਆਂ ਵੱਕਾਰੀ ਪ੍ਰੀਖਿਆ ਵਿੱਚ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੇ ਸਕੂਲ, ਮਾਪਿਆਂ ਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਗਟਾਵਾ ਉਨ੍ਹਾਂ ਅੱਜ ਨਾਭਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਧਨੌਰੀ ਵਿਖੇ 11.6 ਲੱਖ ਰੁਪਏ ਤੇ ਸਰਕਾਰੀ ਪ੍ਰਾਇਮਰੀ ਸਕੂਲ ਸਕੋਹਾਂ ਵਿਖੇ 6.5 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ । ਇਸ ਮੌਕੇ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨਾਭਾ ਹਲਕੇ ਦੇ 209 ਸਕੂਲਾਂ ਵਿੱਚੋਂ 117 ਸਕੂਲਾਂ 'ਚ ਵਿਕਾਸ ਕਾਰਜ ਕੀਤੇ ਜਾ ਚੁੱਕੇ ਹਨ। ਉਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਨਮਾਨਤ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ 'ਚ ਇਹ ਵਿਦਿਆਰਥੀ ਉੱਚ ਅਹੁਦਿਆਂ 'ਤੇ ਜਾ ਦੇ ਦੇਸ਼ ਦੀ ਸੇਵਾ ਕਰਨਗੇ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਸਿੱਖਿਆ ਦੇ ਸੁਧਾਰ ਵੱਲ ਕਦਮ ਵਧਾਉਣੇ ਸ਼ੁਰੂ ਕਰ ਦਿੱਤੇ ਸਨ, ਜਿਸ ਤਹਿਤ ਬੁਨਿਆਦੀ ਢਾਂਚੇ ਤੇ ਵਿਕਾਸ ਸਮੇਤ ਸਕੂਲਾਂ 'ਚ 20 ਹਜ਼ਾਰ ਦੇ ਕਰੀਬ ਅਧਿਆਪਕਾਂ ਦੀ ਭਰਤੀ ਕਰੇ ਜਾਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਕੈਂਪਸ ਮੈਨੇਜਰ ਵਰਗੀ ਪਹਿਲਕਦਮੀ ਵੀ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀ ਨੂੰ ਸਿੱਖਿਆ ਦੇਣ ਵੱਲ ਜ਼ਿਆਦਾ ਧਿਆਨ ਦੇਣ ਲਈ ਕੀਤੀ ਗਈ ਹੈ ਜੋ ਸਰਕਾਰ ਦੀ ਸਿੱਖਿਆ ਦੇ ਸੁਧਾਰ ਵੱਲ ਇਕ ਮਹੱਤਵਪੂਰਣ ਕਦਮ ਹੈ । ਇਸ ਮੌਕੇ ਕਪਿਲ ਮਾਨ, ਚੇਅਰਮੈਨ ਇੰਪਰੂਵਮੈਂਟ ਟਰਸਟ ਸੁਰਿਦਰਪਾਲ ਸ਼ਰਮਾ, ਪ੍ਰਧਾਨ ਨਗਰ ਕੌਂਸਲ ਸੁਜਾਤਾ ਚਾਵਲਾ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਕਸ਼ਮੀਰ ਸਿੰਘ ਲਾਲਕਾ, ਅਧਿਆਪਕ, ਵਿਦਿਆਰਥੀ ਤੇ ਮਾਪਿਆਂ ਸਮੇਤ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਵੀ ਮੌਜੂਦ ਸਨ ।
Related Post
Popular News
Hot Categories
Subscribe To Our Newsletter
No spam, notifications only about new products, updates.