
ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸ ਕੀਤਾ ਕੁਆਲੀਫਾਈ
- by Jasbeer Singh
- June 2, 2025

ਮਲਟੀਪਰਪਜ਼ ਸਕੂਲ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸ ਕੀਤਾ ਕੁਆਲੀਫਾਈ ਪਟਿਆਲਾ, 2 ਜੂਨ 2025 : ਸ਼ਹਿਰ ਦੇ ਨਾਮਵਰ ਸਕੂਲ ਪੀਐਮ ਸ਼੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਦੇ ਵਿਦਿਆਰਥੀਆਂ ਨੇ ਜੇਈਈ ਐਡਵਾਂਸ ਕੁਆਲੀਫਾਈ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਵਿਜੇ ਕਪੂਰ ਨੇ ਦੋਨੋਂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਮਲਟੀਪਰਪਜ਼ ਸਕੂਲ ਦੇ ਦੋ ਵਿਦਿਆਰਥੀਆਂ ਗੁਰਲੀਨ ਕੌਰ ਅਤੇ ਪ੍ਰਭਪ੍ਰੀਤ ਸਿੰਘ ਨੇ ਜੇਈਈ ਐਡਵਾਂਸ ਦੀ ਵੱਕਾਰੀ ਪ੍ਰੀਖਿਆ ਕੁਆਲੀਫਾਈ ਕਰਕੇ ਸਖਤ ਮਿਹਨਤ ਦਾ ਸਬੂਤ ਦਿੱਤਾ ਹੈ। ਪ੍ਰਿੰਸੀਪਲ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਜੂਦਾ ਸਮੇਂ ਸਰਕਾਰੀ ਸਕੂਲਾਂ ਅੰਦਰ ਹਰ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜਿਸਦੇ ਚਲਦਿਆਂ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਵਕਾਰੀ ਪ੍ਰੀਖਿਆਵਾਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਦੇ ਨਾਲ ਹੀ ਪ੍ਰਿੰਸੀਪਲ ਨੇ ਉਹਨਾਂ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ ਜਿੰਨਾ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਸਦਕਾ ਉਕਤ ਵਿਦਿਆਰਥੀ ਪ੍ਰੀਖਿਆ ਕੁਆਲੀਫਾਈ ਕਰਨ ਵਿੱਚ ਸਫਲ ਹੋਏ ਹਨ। ਪ੍ਰਿੰਸੀਪਲ ਨੇ ਦੋਨੋਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਟਾਫ ਮੈਂਬਰ ਹਾਜ਼ਰ ਸਨ।