post

Jasbeer Singh

(Chief Editor)

Patiala News

ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਈ ਲੋਹੜੀ

post-img

ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਕੇਕ ਕੱਟ ਕੇ ਮਨਾਈ ਲੋਹੜੀ -ਬੱਚਿਆਂ ਨੂੰ ਟਰੈਕ ਸੂਟ, ਬੈਗ, ਕਿੱਟਾਂ ਅਤੇ ਖਾਣ ਪੀਣ ਦਾ ਸਮਾਨ ਦਿੱਤਾ ਪਟਿਆਲਾ 13 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲੋਹੜੀ ਦੇ ਪਵਿੱਤਰ ਤਿਓਹਾਰ ‘ਤੇ ‘ਧੀਆਂ ਦੀ ਲੋਹੜੀ ਦੀ ਵਧਾਈ ਦੇਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੇਕਾਂ ਸਕੀਮਾਂ ਲਾਗੂ ਕੀਤੀਆਂ ਗਈਆਂ ਹਨ । ਇਹਨਾਂ ਸਕੀਮਾਂ ਦਾ ਲਾਭ ਧੀਆਂ ਦੇ ਮਾਪਿਆਂ ਨੂੰ ਲੈਣਾ ਚਾਹੀਦਾ ਹੈ । ਉਹਨਾਂ ਧੀਆਂ ਦੇ ਸਸ਼ਕਤੀਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਦੀ ਸ਼ਲਾਘਾ ਵੀ ਕੀਤੀ । ਡਿਪਟੀ ਕਮਿਸ਼ਨਰ ਵੱਲੋਂ ਲੋਹੜੀ ਦੇ ਤਿਉਹਾਰ ‘ਤੇ ਬੱਚਿਆਂ ਨੂੰ ਟਰੈਕ ਸੂਟ, ਬੈਗ, ਕਿੱਟਾਂ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਕੇ ਸਨਮਾਨਿਤ ਕੀਤਾ । ਉਹਨਾਂ ਕਿਹਾ ਕਿ ਧੀਆਂ-ਪੁੱਤਰਾਂ ਵਿੱਚ ਕੋਈ ਫਰਕ ਨਹੀਂ ਹੈ, ਇਸ ਲਈ ਹੁਣ ਧੀਆਂ ਲਈ ਵੀ ਲੋਹੜੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ ਜਾਂਦਾ ਹੈ । ਡਾ. ਪ੍ਰੀਤੀ ਯਾਦਵ ਨੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੀ ਸ਼ਲਾਘਾ ਕੀਤੀ । ਇਸ ਦੌਰਾਨ ਬੱਚਿਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਆਪਣੇ ਹੱਥੀਂ ਬਣਾਈਆਂ ਗਈਆਂ ਪੇਂਟਿੰਗਜ਼ ਭੇਂਟ ਵਜੋਂ ਦਿੱਤੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬੱਚਿਆਂ ਨਾਲ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ । ਸਮਾਗਮ ਦੌਰਾਨ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ । ਇਸ ਮੌਕੇ ਏ. ਡੀ. ਸੀ.(ਜ) ਇਸ਼ਾ ਸਿੰਗਲ, ਏ. ਡੀ. ਸੀ.(ਡੀ.) ਅਨੁਪ੍ਰਿਤਾ ਜੌਹਲ, ਐਸ. ਡੀ. ਐਮ. ਨਾਭਾ ਇਸਮਿਤ ਵਿਜੇ ਸਿੰਘ, ਐਸ. ਡੀ. ਐਮ. ਪਾਤੜਾਂ ਅਸ਼ੋਕ ਕੁਮਾਰ, ਮੁੱਖ ਮੰਤਰੀ ਫੀਲਡ ਅਫਸਰ ਨਵਜੋਤ ਸ਼ਰਮਾ, ਸਮਾਜਿਕ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਸ਼ਾਮਲ ਸਨ ।

Related Post