post

Jasbeer Singh

(Chief Editor)

Punjab

ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕ ਕੀਤਾ ਜਾਵੇ : ਸੰਦ

post-img

ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕ ਕੀਤਾ ਜਾਵੇ : ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪ੍ਰਸ਼ਾਸਨ ਤੇ ਪੁਲਿਸ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 25 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਨਕੋਰਡ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ । ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਸਮੂਹ ਅਧਿਕਾਰੀਆਂ ਨੇ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਸ਼ਿਆਂ ਦੀ ਵਰਤੋਂ ਨਾਲ ਸਿਹਤ ਅਤੇ ਮਾਨਸਿਕ ਤੌਰ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾਵੇ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਮਿਲਵਰਤਨ ਅਤੇ ਸਾਂਝੇ ਕਦਮਾਂ ਨਾਲ ਇਸ ਵੱਡੀ ਸਮਾਜਿਕ ਬੁਰਾਈ ਦਾ ਮੁਕੰਮਲ ਤੌਰ ਉਤੇ ਖਾਤਮਾ ਸੰਭਵ ਹੈ ਅਤੇ ਮਨੁੱਖਤਾ ਦੀ ਸੇਵਾ ਲਈ ਇਸ ਮੁਹਿੰਮ ਨੂੰ ਜੋਸ਼ ਨਾਲ ਜਮੀਨੀ ਪੱਧਰ ਉਤੇ ਲਾਗੂ ਕੀਤਾ ਜਾਣਾ ਜਰੂਰੀ ਹੈ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਸਕੂਲਾਂ ਵਿੱਚ ਸਵੇਰ ਸਮੇਂ ਹੋਣ ਵਾਲੀਆਂ ਪ੍ਰਾਰਥਨਾ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਬਚਾਅ ਬਾਰੇ ਰੋਜ਼ਾਨਾ ਦੇ ਆਧਾਰ 'ਤੇ ਜਾਗਰੂਕ ਕੀਤਾ ਜਾਵੇ ਅਤੇ ਸਮੇਂ ਸਮੇਂ ਤੇ ਸਕੂਲ ਵਿੱਚ ਹੋਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਗਤੀਵਿਧੀਆਂ ਦੌਰਾਨ ਇਸ ਵਿਸ਼ੇ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾਵੇ । ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਿਆਂ ਦੀ ਵਿਕਰੀ ‘ਤੇ ਰੋਕ ਲਾਉਣ ਲਈ ਨਿਰੰਤਰ ਚੌਕਸੀ ਰੱਖੀ ਜਾਵੇ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ. ਡੀ. ਐਮ. ਧੂਰੀ ਵਿਕਾਸ ਹੀ, ਐਸ. ਡੀ. ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ. ਡੀ. ਐਮ. ਲਹਿਰਾ ਸੂਬਾ ਸਿੰਘ, ਐਸਡੀਐਮ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ, ਐਸ. ਡੀ. ਐਮ. ਦਿੜ੍ਹਬਾ ਰਾਜੇਸ਼ ਸ਼ਰਮਾ, ਡੀ. ਐਸ. ਪੀ. ਕਰਨੈਲ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ ।

Related Post