post

Jasbeer Singh

(Chief Editor)

Punjab

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ

post-img

ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਪ੍ਰੀਖਿਆ ਵਿਚ ਇਕ ਵਾਧੂ ਨੰਬਰ ਚੰਡੀਗੜ੍ਹ : ਪੰਜਾਬ `ਚ ਡੇਂਗੂ ਦਾ ਲਾਰਵਾ ਲੱਭਣ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਵਾਧੂ ਨੰਬਰ ਦੇਣ ਦਾ ਐਲਾਨ ਕਰਦਿਆਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰਨ ਦਾ ਮੁੱਖ ਕਾਰਨ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਦੀ ਲਗਾਤਾਰ ਵਧਦੀ ਜਾ ਰਹੀ ਗਿਣਤੀ ਹੈ ਜੋ ਜਾਨਲੇਵਾ ਵੀ ਸਾਬਤ ਹੋ ਰਹੀ ਹੈ। ਡਾ. ਬਲਬੀਰ ਸਿੰਘ ਨੇ ਆਖਿਆ ਕਿ ਨਵੇਂ ਕੇਸਾਂ ਦੇ ਸਾਹਮਣੇ ਆਉਣ ਨਾਲ ਸਿਹਤ ਵਿਭਾਗ ਦੀ ਚਿੰਤਾ ਵਧ ਗਈ ਹੈ, ਜਿਸ ਲਈ ਹੁਣ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੇ ਚੱਲਦਿਆਂ ਡੇਂਗੂ ਦਾ ਲਾਰਵਾ ਫੜਨ ਵਾਲੇ ਵਿਦਿਆਰਥੀਆਂ ਨੂੰ ਪ੍ਰੀਖਿਆ ’ਚ ਇੱਕ ਨੰਬਰ ਵਾਧੂ ਦਿੱਤਾ ਜਾਵੇਗਾ। ਸਿਹਤ ਮੰਤਰੀ ਨੇ ਦੱਸਿਆ ਕਿ ਇਸ ਬਿਮਾਰੀ ’ਤੇ ਸਰਕਾਰ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਦੱਸਣਯੋਗ ਹੈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਭਾਵੇਂ ਡੇਂਗੂ ਦੇ ਮਾਮਲੇ ਘੱਟ ਆ ਰਹੇ ਹਨ ਪਰ ਫਿਰ ਵੀ ਇਸ ਨੂੰ ਹਲਕੇ ਵਿਚ ਨਹੀਂ ਲਿਆ ਜਾ ਸਕਦਾ।

Related Post