
ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
- by Jasbeer Singh
- August 23, 2024

ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਸੰਗਰੂਰ, 23 ਅਗਸਤ : ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਸੰਗਰੂਰ ਵਿੱਚ ਪਿਛਲੇ ਸਾਲਾਂ ਦੋਰਾਨ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾ ਨੂੰ ਸਨਮਾਨਿਤ ਕਰਨ ਦਾ ਵਿਸੇਸ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋ ਵੱਧ ਕਿਸਾਨ ਇਨ੍ਹਾਂ ਅਗਾਹਵਧੂ ਕਿਸਾਨਾਂ ਤੋ ਪ੍ਰੇਰਨਾ ਲੈ ਕੇ ਆਉਂਦੇ ਸੀਜ਼ਨ ਦੋਰਾਨ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਵਾਤਾਵਰਨ ਨੂੰ ਪ੍ਰਦੁੂਸਿਤ ਹੋਣ ਤੋ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਆਪਣਾ ਵਿਸੇਸ ਯੋਗਦਾਨ ਪਾ ਸਕਣ। ਇਸੇ ਲੜੀ ਤਹਿਤ ਸੰਗਰੂਰ ਬਲਾਕ ਦੇ 30 ਕਿਸਾਨਾਂ ਦਾ ਵਿਸੇਸ ਸਨਮਾਨ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ: ਹਰਬੰਸ ਸਿੰਘ ਚਹਿਲ ਵੱਲੋ ਆਤਮਾ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਨਾਉਣ ਬਾਰੇ ਹੋਰਨਾ ਕਿਸਾਨਾ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ ਖੂਹੰਦ ਨੁੂੰ ਨਾ ਸਾੜਨ ਵਾਲੇ ਕਿਸਾਨਾ ਦੀ ਗਿਣਤੀ ਵਿੱਚ ਇਜਾਫਾ ਹੋ ਸਕੇ । ਇਸ ਤੋਂ ਇਲਾਵਾ ਡਾ: ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਨੇ ਕਿਸਾਨਾਂ ਨੂੰ ਸਬੰਧੋਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਸੀਟੂ ਸਕੀਮ ਸਾਲ 2024—25 ਦੋਰਾਨ ਖੇਤੀ ਮਸੀਨਰੀ ਦਾ ਡਰਾਅ ਕੱਢਿਆ ਜਾ ਚੁੱਕਾ ਹੈ ਅਤੇ ਉਹ ਸੈਕਸਨਡ ਮਿਤੀ ਤੋ ਪਹਿਲਾਂ ਖੇਤੀ ਮਸੀਨਰੀ ਦੀ ਖਰੀਦ ਕਰ ਲੈਣ ਤਾਂ ਜ਼ੋ ਸੀਜਨ ਸ਼ੁਰੂ ਹੋਣ ਤੋ ਪਹਿਲਾਂ ਲੋੜੀਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਆਪਣੇ ਖੇਤੀਬਾੜੀ ਵਿਭਾਗ ਸਬੰਧੀ ਸਕੀਮਾ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ।।ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ: ਪਰਮਿੰਦਰ ਸਿੰਘ ਬੁੱਟਰ, ਸਹਾਇਕ ਇੰਜੀਨੀਅਰ ਗੁਰਿੰਦਰ ਸਿੰਘ ਤੋਂ ਇਲਾਵਾ ਸਟਾਫ ਮੌਜੂਦ ਸੀ।