
ਸਬ ਡਵੀਜਨਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ
- by Jasbeer Singh
- September 9, 2024

ਸਬ ਡਵੀਜਨਲ ਮੈਜਿਸਟ੍ਰੇਟ ਪ੍ਰਮੋਦ ਸਿੰਗਲਾ ਨੇ ਸ਼ਹਿਰ ਦੇ ਸਫਾਈ ਪ੍ਰਬੰਧਾਂ ਦਾ ਨਿਰੀਖਣ ਕੀਤਾ ਸੁਨਾਮ ਊਧਮ ਸਿੰਘ ਵਾਲਾ, 9 ਸਤੰਬਰ: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ਅਨੁਸਾਰ ਸਬ ਡਵੀਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਨੇ ਅੱਜ ਸ਼ਹਿਰ ਦੀ ਸਾਫ਼-ਸਫ਼ਾਈ ਦੀ ਕਾਰਜਪ੍ਰਣਾਲੀ ਦਾ ਨਿਰੀਖਣ ਕੀਤਾ | ਇਸ ਦੌਰਾਨ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਸਮੁੱਚੇ ਸ਼ਹਿਰ ਦੇ ਨਾਲ-ਨਾਲ ਬਖਸ਼ੀਵਾਲਾ ਰੋਡ ‘ਤੇ ਬਣਾਏ ਗਏ ਕੂੜਾ ਡੰਪ ਅਤੇ ਐਮ.ਆਰ.ਐਫ ਕੇਂਦਰ ਦਾ ਵੀ ਦੌਰਾ ਕੀਤਾ । ਐਸ.ਡੀ.ਐਮ. ਨੇ ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਅਤੇ ਸ਼ਹਿਰਵਾਸੀਆਂ ਨੂੰ ਸਾਫ-ਸੁਥਰਾ ਮਾਹੌਲ ਪ੍ਰਦਾਨ ਕਰਨ ਦੇ ਮਕਸਦ ਨਾਲ ਨਿਯਮਤ ਤੌਰ ‘ਤੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਕਾਰਜਸਾਧਕ ਅਫ਼ਸਰ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਘਰਾਂ ਵਿੱਚੋਂ ਕੂੜਾ ਕਰਕਟ ਇਕੱਤਰ ਕਰਨ ਸਮੇਂ ਵਰਤੇ ਜਾਣ ਵਾਲੇ ਵਾਹਨਾਂ ਵਿੱਚੋਂ ਕੂੜਾ ਕਰਕਟ ਰਸਤਿਆਂ ਵਿੱਚ ਨਾ ਖਿੱਲਰੇ ਅਤੇ ਕੂੜੇ ਦੇ ਡੰਪਾਂ ਤੋਂ ਸਮੇਂ ਸਿਰ ਕੂੜੇ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕਰਨ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਕੂੜਾ ਇਕੱਤਰ ਕਰਨ ਲਈ ਤਾਇਨਾਤ ਟੀਮਾਂ ਕੂੜੇ ਦੇ ਯੋਗ ਪ੍ਰਬੰਧਨ ਨੂੰ ਨਾਲੋਂ ਨਾਲ ਹੀ ਯਕੀਨੀ ਬਣਾਉਣ । ਐਸਡੀਐਮ ਨੇ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਫਾਈ ਦਾ ਧਿਆਨ ਰੱਖਣ ਅਤੇ ਗਿੱਲੇ-ਸੁੱਕੇ ਕੂੜੇ ਨੂੰ ਅਲੱਗ ਅਲੱਗ ਕਰਕੇ ਹੀ ਕੂੜੇ ਦਾਨਾਂ ਵਿੱਚ ਪਾਇਆ ਜਾਵੇ ।