post

Admin

(Chief Editor)

Punjab

ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

post-img

ਇਕ ਲੱਖ ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਜਲੰਧਰ, 19 ਜੂਨ 2026 : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਐਂਟੀ ਨਾਰਕੋਟਿਕ ਟਾਸਕ ਫੋਰਸ ਸਬ-ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ।

ਵਿਜੀਲੈਂਸ ਦੇ ਬੁਲਾਰੇ ਨੇ ਕੀ ਦੱਸਿਆ

ਸੂਬਾ ਵਿਜੀਲੈਂਸ (Vigilance) ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ, ਥਾਣਾ ਗੁਰਾਇਆ ਜ਼ਿਲਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸਿ਼ਕਾਇਤ ਦੇ ਆਧਾਰ` `ਤੇ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਭਰਾ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਐੱਸ. ਆਈ. ਅਮਨਦੀਪ ਸਿੰਘ ਇਸ ਕੇਸ ਵਿਚ 4 ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘੜੀਸਣ ਤੇ ਉਨ੍ਹਾਂ ਦੀਆਂ ਜਾਇਦਾਦਾਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ ।

ਕੀ ਦੋਸ਼ ਲਗਾਇਆ ਸੀ ਸਿ਼ਕਾਇਤ ਵਿਚ

ਸਿਕਾਇਤਕਰਤਾ ਨੇ ਦੋਸ਼ ਲਾਇਆ ਕਿ ਐੱਸ. ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ `ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਉਸ ਦੀ ਭਰਜਾਈ ਨੂੰ ਮਾਮਲੇ ਵਿਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ । ਸਿਕਾਇਤਕਰਤਾ ਨੇ ਉਕਤ ਪੁਲਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ।

ਸਿ਼ਕਾਇਤਕਰਤਾ ਨੇ ਕੀਤਾ ਸੀ ਵਿਜੀਲੈਂਸ ਨਾਲ ਸੰਪਰਕ

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰ ਕੇ ਸਿ਼ਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ `ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਐੱਸ. ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸਿ਼ਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ । ਕਾਰਵਾਈ ਦੌਰਾਨ ਕਾਂਸਟੇਬਲਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐੱਸ. ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ ।

Related Post

Instagram