post

Jasbeer Singh

(Chief Editor)

Patiala News

ਪ੍ਰਾਇਮਰੀ ਸਕੂਲਾਂ ' ਚ ਮੈਗਾ ਪੀਟੀਐਮ ਦਾ ਸਫਲ ਆਯੋਜਨ

post-img

ਪ੍ਰਾਇਮਰੀ ਸਕੂਲਾਂ ' ਚ ਮੈਗਾ ਪੀਟੀਐਮ ਦਾ ਸਫਲ ਆਯੋਜਨ ਮਾਪਿਆਂ ਨੇ ਕੀਤੀ ਭਰਵੀਂ ਸ਼ਮੂਲੀਅਤ* ਪਟਿਆਲਾ, 20 ਦਸੰਬਰ 2025 : ਪੰਜਾਬ ਦੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਮੁਤਾਬਕ ਜ਼ਿਲਾ ਸਿੱਖਿਆ ਅਧਿਕਾਰੀ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਮੈਗਾ ਪੀਟੀਐਮ ਦਾ ਸ਼ਾਨਦਾਰ ਸਫ਼ਲ ਆਯੋਜਨ ਕੀਤਾ ਗਿਆ। ਇਸ ਮੈਗਾ ਪੀ. ਟੀ. ਐਮ. ਦੌਰਾਨ ਜਿਲੇ ਭਰ ਦੇ ਪ੍ਰਾਇਮਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੈਗਾ ਪੀਟੀਐਮ ਦੌਰਾਨ ਸਿੱਖਿਆ ਵਿਭਾਗ ਦੇ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰ. ਪ੍ਰਿਥੀ ਸਿੰਘ ਨੇ ਬਲਾਕ ਅਧੀਨ ਪੈਂਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ। ਜਿਸ ਦੌਰਾਨ ਬੀਪੀਈਓ ਪ੍ਰਿਥੀ ਸਿੰਘ ਨੇ ਵੱਖ-ਵੱਖ ਸਕੂਲਾਂ ਵੱਲੋਂ ਮਾਪੇ ਅਧਿਆਪਕ ਮਿਲਣੀ ਲਈ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਹਨਾਂ ਗੱਲਬਾਤ ਕਰਦੇ ਹੋਏ ਕਿਹਾ ਕਿ ਬਲਾਕ ਪਟਿਆਲਾ-2 ਦੇ ਸਮੁੱਚੇ ਸਕੂਲਾਂ ਨੇ ਇਸ ਮੈਗਾ ਪੀਟੀਐਮ ਦਾ ਸ਼ਾਨਦਾਰ ਆਯੋਜਨ ਕੀਤਾ ਹੈ। ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੇ ਨਤੀਜਿਆਂ ਬਾਰੇ ਅਧਿਆਪਕਾਂ ਨਾਲ ਵਿਚਾਰ ਚਰਚਾ ਕੀਤੀ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਮੈਗਾ ਪੀਟੀਐਮ ਆਯੋਜਿਤ ਹੋਣ ਨਾਲ ਲੋਕਾਂ ਦਾ ਸਰਕਾਰੀ ਸਕੂਲਾਂ ਤੇ ਵਿਸ਼ਵਾਸ ਕਾਇਮ ਹੁੰਦਾ ਹੈ। ਅਖੀਰ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਵੱਖ-ਵੱਖ ਸਕੂਲ ਮੁਖੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ ਰਹੇ।

Related Post

Instagram