ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ
- by Jasbeer Singh
- December 8, 2025
ਸੁਖਬੀਰ ਬਾਦਲ ਨੇ ਕੀਤਾ 2027 ਵਿਧਾਨ ਸਭਾ ਚੋਣਾਂ ਗਿੱਦੜਬਾਹਾ ਤੋਂ ਲੜਨ ਦਾ ਐਲਾਨ ਚੰਡੀਗੜ੍ਹ, 8 ਦਸੰਬਰ 2025 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਰਾਜਨੀਤਕ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਨੂੰ ਦੇਖਦਿਆਂ ਉਹ ਆਉਣ ਵਾਲੀਆਂ 2027 ਦੀਆਂ ਚੋਣਾਂ `ਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਗਿੱਦੜਬਾਹਾ ਦੇ ਲੋਕ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਆਖ ਰਹੇ ਸਨ : ਸੁਖਬੀਰ ਬਾਦਲ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਿੱਦੜਬਾਹਾ ਦੇ ਲੋਕ ਕਾਫ਼ੀ ਸਮੇਂ ਤੋਂ ਉਨ੍ਹਾਂ ਨੂੰ ਆਪਣਾ ਉਮੀਦਵਾਰ ਬਣਾਉਣ ਲਈ ਆਖ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਐਲਾਨ ਕੀਤਾ। ਇਸ ਫੈਸਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੇ ਗਿੱਦੜਬਾਹਾ ਦੇ ਚੋਣ ਮੈਦਾਨ ਵਿਚ ਕੁੱਦਣ ਨਾਲ ਪੰਜਾਬ ਦੀ ਸਿਆਸਤ ਵਿਚ ਨਵਾਂ ਮੋੜ ਆ ਗਿਆ ਹੈ।
