
Punjab
0
ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ
- by Jasbeer Singh
- July 5, 2025

ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਤਨਖਾਹੀਆ ਕਰਾਰ ਪਟਨਾ, 5 ਜੁਲਾਈ 2025 : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰਸਿੰਘ ਬੁਾਦਲ ਨੂੰ ਅੱਜ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਵਲੋ਼ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਪੰਜ ਪਿਆਰਿਆਂ ਸਾਹਮਣੇ ਪੇਸ਼ ਨਹੀਂ ਹੋਏ ਸਨ। ਸਵੇਰੇ ਹੀ ਦਿੱਤਾ ਗਿਆ ਹੈ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਸੁਖਬੀਰ ਸਿੰਘ ਬਾਦਲ ਦੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪੰਜ ਪਿਆਰਿਆਂ ਅੱਗੇ ਹੋਈ ਪੇਸ਼ੀ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜ ਪਿਆਰਿਆਂ ਤੋਂ ਕੁਝ ਸਮੇਂ ਦੀ ਮੋਹਲਤ ਮੰਗੀ ਸੀ ਪਰ ਅੱਜ ਸਵੇਰੇ ਹੀ ਪੰਜ ਪਿਆਰਿਆਂ ਵਲੋ਼ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ।