
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ : ਦਾਦੂਵਾਲ
- by Jasbeer Singh
- January 6, 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ : ਦਾਦੂਵਾਲ ਹਰਿਆਣਾ : ਸਿੱਖ ਧਰਮ ਪ੍ਰਚਾਰ ਕਮੇਟੀ ਦਾ ਚੇਅਰਮੈਨ ਬਲਜੀਤ ਸਿੰਘ ਦਾਦੂਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਆੜ੍ਹੇ ਹੱਥੀਂ ਲੈਂਦਿਆਂ ਸਪੱਸ਼ਟ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ । ਉਨ੍ਹਾਂ ਨੇ ਕਿਹਾ ਹੈ ਕਿ ਬਾਦਲਾਂ ਦੇ ਰਾਜ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆ ਵਿੱਚ ਖਿੱਲਰੇ ਅਤੇ ਇਨਸਾਫ਼ ਮੰਗਦੇ ਸਿੱਖਾਂ ਨੂੰ ਗੋਲੀਆਂ ਮਾਰ ਕੇ ਸ਼ਹੀਦ ਕੀਤਾ ਗਿਆ । ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਸੁਖਬੀਰ ਬਾਦਲ ਨੇ ਇੱਕਲਾ-ਇਕੱਲਾ ਗੁਨਾਹ ਮੰਨਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਅਸਤੀਫਾ ਦੇਣ ਦਾ ਹੁਕਮ ਦਿੱਤਾ ਸੀ ਅਤੇ 7 ਮੈਂਬਰੀ ਕਮੇਟੀ ਬਣਾ ਕੇ ਸੰਗਤ ਵਿੱਚੋਂ ਅਹੁਦੇਦਾਰ ਸਥਾਪਿਤ ਕਰਨ ਲਈ ਕਿਹਾ ਸੀ । ਦਾਦੂਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਸੁਖਬੀਰ ਬਾਦਲ ਭਗੌੜਾ ਹੋ ਚੁੱਕਿਆ ਹੈ । ਦਾਦੂਵਾਲ ਨੇ ਕਿਹਾ ਹੈ ਕਿ ਸਿੱਖ ਨੌਜਵਾਨਾਂ ਨੂੰ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਵੱਡੇ ਅਹੁਦੇ ਦਿੱਤੇ ਗਏ । ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਉਲੰਘਣਾ ਕਰਦੇ ਹੋਏ ਚੋਣਾਂ ਵਿੱਚ ਇਕ ਹੋਰ ਚੋਣ ਨਿਸ਼ਾਨ ਹੇਠ ਝੀਦਾ ਨਾਲ ਮਿਲ ਕੇ ਚੋਣ ਲੜ ਰਹੇ ਹਨ ।
Related Post
Popular News
Hot Categories
Subscribe To Our Newsletter
No spam, notifications only about new products, updates.