post

Jasbeer Singh

(Chief Editor)

Latest update

ਸੁਖਬੀਰ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ, ਕਿਹਾ 15 ਦਿਨਾਂ ‘ਚ ਲਿਖਤੀ ਜਾ ਖੁਦ ਪੇਸ਼ ਹੋ ਕੇ ਦੇਣ ਜਵਾਬ

post-img

ਸੁਖਬੀਰ ਬਾਦਲ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ, ਕਿਹਾ 15 ਦਿਨਾਂ ‘ਚ ਲਿਖਤੀ ਜਾ ਖੁਦ ਪੇਸ਼ ਹੋ ਕੇ ਦੇਣ ਜਵਾਬ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਉਹਨਾਂ ਨੂੰ ਪਾਰਟੀ ਦੇ ਅੰਦਰੂਨੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਗੁੱਟ ਵੱਲੋਂ ਲਗਾਤਾਰ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਸਿਆਸੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤੇ ਹੁਣ ਉਹਨਾਂ ਲਈ ਇੱਕ ਹੋਰ ਚੁਣੌਤੀ ਖੜੀ ਹੋ ਗਈ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੀ ਸਿ਼ਕਾਇਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਇਹਨਾਂ ਇਲਜ਼ਾਮਾਂ ਤੇ ਸਪਸ਼ਟੀਕਰਨ ਦੇਣ ਦੇ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੁਲਾਇਆ ਗਿਆ ਹੈ। ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਦੇ ਵਿੱਚ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਅੰਦਰ ਇਹਨਾਂ ਇਲਜ਼ਾਮਾਂ ‘ਤੇ ਲਿਖਤੀ ਰੂਪ ਦੇ ਵਿੱਚ ਜਾਂ ਖੁਦ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਦੇ ਲਈ ਕਿਹਾ ਗਿਆ ਹੈ। ਇਹਨਾਂ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਤੇ ਇਲਜ਼ਾਮ ਲਗਾਏ ਗਏ ਸਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਰਹਿੰਦਿਆਂ ਉਹਨਾਂ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਇਸੇ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 90 ਲੱਖ ਰੁਪਏ ਦੇ ਇਸ਼ਤਿਹਾਰਾਂ ਨੂੰ ਲੈ ਕੇ ਵੀ ਉਹਨਾਂ ਤੋਂ ਸਪਸ਼ਟੀਕਰਨ ਮੰਗਿਆ ਗਿਆ ਹੈ।

Related Post