post

Jasbeer Singh

(Chief Editor)

Punjab

ਸੁਖਬੀਰ ਬਾਦਲ ਤਨਖ਼ਾਹੀਆ ਘੋਸ਼ਿਤ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ.....

post-img

ਪੰਜਾਬ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ‘ਤੇ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਹਨ । ਉਨ੍ਹਾਂ ਨਾਲ ਕੁੱਝ ਤਤਕਾਲੀ ਮੰਤਰੀ ਵੀ ਪਹੁੰਚੇ ਹਨ।ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੱਲ੍ਹ ਹੀ ਸੁਖਬੀਰ ਸਿੰਘ ਬਾਦਲ ਨੂੰ ਤਖਨਾਹੀਆ ਕਰਾਰ ਦਿੱਤਾ ਗਿਆ ਸੀ।ਦਰਅਸਲ, ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਹੋਣ ‘ਤੇ ਸੁਖਬੀਰ ਸਿੰਘ ਬਾਦਲ ਵੱਲੋਂ ਟਵੀਟ ਕਰਕੇ ਕਿਹਾ ਗਿਆ ਸੀ ਕਿ…ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ…. ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ । ਅੱਜ ਉਹ ਕੁੱਝ ਤਤਕਾਲੀ ਮੰਤਰੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ ।ਕੱਲ੍ਹ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਸੀ ਕਿ “ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ਼ ਨੂੰ ਬਹੁਤ ਭਾਰੀ ਢਾਹ ਲੱਗੀ।

Related Post