July 6, 2024 01:39:00
post

Jasbeer Singh

(Chief Editor)

Punjab, Haryana & Himachal

ਸੁਖਬੀਰ ਬਾਦਲ ਨੇ CM ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ, ਕਿਹਾ- ਸੱਤ ਦਿਨਾਂ ਅੰਦਰ ਮੰਗੋ ਮਾਫੀ

post-img

ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਨੂੰ ਕਾਨੂੰਨੀ ਨੋਟਿਸ (Legal Notice) ਭੇਜਿਆ ਹੈ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਬਾਦਲ ਤੇ ਈਕੋ ਟੂਰਿਜ਼ਮ ਪਾਲਿਸੀ ਤਹਿਤ ਸੁੱਖ ਵਿਲਾਸ ਨੂੰ 108.73 ਕਰੋੜ ਰੁਪਏ ਦਾ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਸੀ। ਹੁਣ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਨੋਟਿਸ ਦੇ ਕੇ ਇੱਕ ਹਫ਼ਤੇ ਅੰਦਰ ਦੋਸ਼ ਸਾਬਤ ਕਰਨ ਜਾਂ ਫਿਰ ਮੁਆਫ਼ੀ ਮੰਗਣ ਲਈ ਕਿਹਾ ਹੈ। ਦੋਸ਼ ਸਾਬਤ ਨਾ ਕਰ ਸਕਣ ਤੇ ਮਾਫੀ ਨਾ ਮੰਗਣ ਨੂੰ ਉੱਤੇ ਸੁਖਬੀਰ ਬਾਦਲ ਨੇ ਮਾਣਹਾਨੀ ਦਾ ਕੇਸ ਦਰਜ ਕਰਵਾਉਣ ਦੀ ਗੱਲ ਕਹੀ ਹੈ। ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ ਸੀਐਮ ਅਕਾਲੀ ਦਲ ਦੇ ਲੀਗਲ ਸੈੱਲ ਦੇ ਚੇਅਰਮੈਨ ਅਰਸ਼ਦੀਪ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਕਿਸਾਨੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਕਾਲੀ ਦਲ ਦੇ ਪ੍ਰਧਾਨ ’ਤੇ ਲਾਏ ਦੋਸ਼ਾਂ ਨੂੰ ਸਾਬਤ ਕਰਨ। ਜੇ ਸੀਐਮ ਮਾਨ ਅਜਿਹਾ ਨਹੀਂ ਕਰਦੇ ਤਾਂ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Singh Mann) ਨੇ ਸੁਖ ਵਿਲਾਸ ਤੇ ਈਕੋ-ਟੂਰਿਜ਼ਮ ਨੀਤੀ ਤਹਿਤ 108.73 ਕਰੋੜ ਰੁਪਏ ਦਾ ਲਾਭ ਦੇਣ ਦਾ ਦੋਸ਼ ਲਾਇਆ ਸੀ। ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਕੀਤੀ ਸਾਂਝੀ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਾਨੂੰਨੀ ਨੋਟਿਸ ਦੀ ਜਾਣਕਾਰੀ ਸਾਂਝੀ ਕੀਤੀ ਹੈ। ਇਸ ਵਿੱਚ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਕਾਨੂੰਨੀ ਨੋਟਿਸ ਭੇਜ ਕੇ ਮੇਰੇ ਤੇ ਮੇਰੇ ਨਿੱਜੀ ਕਾਰੋਬਾਰ ਦੇ ਸਬੰਧ ਵਿੱਚ ਘਪਲੇਬਾਜ਼ੀ ਤੇ ਮਨਘੜਤ ਦੋਸ਼ ਲਾਉਣ ਲਈ ਸੱਤ ਦਿਨਾਂ ਦੇ ਅੰਦਰ ਲਿਖਤੀ ਮੁਆਫੀ ਮੰਗਣ ਲਈ ਕਿਹਾ ਹੈ। ਅਜਿਹਾ ਕਰਨ ਵਿੱਚ ਅਸਫਲ ਰਹਿਣ ਤੇ ਅਪਰਾਧਿਕ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨ ਲਈ ਤਿਆਰ ਰਹੋ। ਉਨ੍ਹਾਂ ਕਿਹਾ ਕਿ ਕਈ ਇਤਰਾਜ਼ਯੋਗ ਘਟਨਾਵਾਂ ਨੂੰ ਵੀ ਅੱਖੋਂ ਪਰੋਖੇ ਕੀਤਾ ਗਿਆ ਹੈ। ਉਸ ਨੂੰ ਮੁਆਫੀ ਮੰਗਣੀ ਪਵੇਗੀ ਜਾਂ ਸਲਾਖਾਂ ਪਿੱਛੇ ਜਾਣ ਲਈ ਤਿਆਰ ਰਹਿਣਾ ਪਵੇਗਾ।

Related Post