post

Admin

(Chief Editor)

Punjab

ਬੇਅਦਬੀ ਤੇ ਗੋਲੀਕਾਂਡ ਮਾਮਲੇ `ਚ ਸੁਖਬੀਰ ਬਾਦਲ ਮੁੜ ਤਲਬ

post-img

ਬੇਅਦਬੀ ਤੇ ਗੋਲੀਕਾਂਡ ਮਾਮਲੇ `ਚ ਸੁਖਬੀਰ ਬਾਦਲ ਮੁੜ ਤਲਬ

ਚੰਡੀਗੜ੍ਹ, 9 ਸਤੰਬਰ 2026 : ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ (Sacrilege and Kotkapura firing incident) ਮਾਮਲੇ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਵਲੋਂ ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਮੁੜ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਗਿਆ ਹੈ ।

ਕਦੋਂ ਮੁੜ ਕੀਤਾ ਗਿਆ ਹੈ ਤਲਬ

ਮਿਲੀ ਜਾਣਕਾਰੀ ਅਨੁਸਾਰ ਸਾਲ 2015 ਵਿਚ ਵਾਪਰੇ ਬੇਅਦਬੀ ਅਤੇ ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜੋ ਵਿਸ਼ੇਸ਼ ਜਾਂਚ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਦੇ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮੰਨ (summon) ਭੇਜ ਕੇ ਮੁੜ ਜਾਂਚ ਵਿਚ ਸ਼ਾਮਲ ਹੋਣ ਲਈ ਤਲਬ ਕੀਤਾ ਗਿਆ ਹੈ ਦੇ ਚਲਦਿਆਂ ਹੁਣ 11 ਸਤੰਬਰ ਨੂੰ ਚੰਡੀਗੜ੍ਹ ਵਿਖੇ ਪੇਸ਼ ਹੋਣ ਲਈ ਆਖਿਆ ਗਿਆ ਹੈ । ਦੱਸਣਯੋਗ ਹੈ ਕਿਇਸ ਤੋਂ ਪਹਿਲਾਂ ਵੀ ਐੱਸ. ਆਈ. ਟੀ. ਵੱਲੋਂ ਉਨ੍ਹਾਂ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਜਾ ਚੁੱਕੀ ਹੈ ।

ਕੀ ਸੀ ਪੂਰਾ ਮਾਮਲਾ

ਉਹ ਪਹਿਲਾਂ ਵੀ ਕਹਿੰਦੇ ਰਹੇ ਹਨ ਕਿ ਜਦੋਂ ਵੀ ਐੱਸ. ਆਈ. ਟੀ. ਵੱਲੋਂ ਉਨ੍ਹਾਂ ਨੂੰ ਬੁਲਾਇਆ ਜਾਵੇਗਾ, ਉਹ ਜਾਂਚ 'ਚ ਸ਼ਾਮਲ ਹੋਣਗੇ। ਇਹ ਮਾਮਲਾ 2015 'ਚ ਫ਼ਰੀਦਕੋਟ ਜਿ਼ਲੇ ਦੇ ਕੋਟਕਪੂਰਾ 'ਚ ਹੋਏ ਗੋਲੀਕਾਂਡ ਨਾਲ ਸਬੰਧਤ ਹੈ । 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬੱਤੀਆਂ ਵਾਲਾ ਚੌਕ 'ਚ ਬੇਅਦਬੀ ਮਾਮਲੇ ਦੇ ਵਿਰੋਧ 'ਚ ਸਿੱਖ ਪ੍ਰਦਰਸ਼ਨਕਾਰੀਆਂ ਵੱਲੋਂ ਧਰਨਾ ਦਿੱਤਾ ਜਾ ਰਿਹਾ ਸੀ । ਇਸ ਦੌਰਾਨ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਤੇ ਗੋਲੀਬਾਰੀ 'ਚ ਦੋ ਜਣਿਆਂ ਦੀ ਮੌਤ ਹੋਈ ਸੀ ਤੇ ਕਈ ਜ਼ਖ਼ਮੀ ਹੋਏ ਸਨ ।

Related Post

Instagram