post

Jasbeer Singh

(Chief Editor)

ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼

post-img

ਸੁਖਬੀਰ ਸਿੰਘ ਬਾਦਲ ਹੋਏ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ। ਬਾਗੀ ਧੜੇ ਦੀ ਸ਼ਿਕਾਇਤ `ਤੇ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਨੂੰ ਤਲਬ ਕੀਤਾ ਹੈ।ਜਿ਼ਕਰਯੋਗ ਹੈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਪੰਜ ਸਿੰਘ ਸਾਹਿਬਾਨ ਨੇ ਫੈਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ `ਤੇ ਲੱਗੇ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਸੀ। ਇਸ ਆਦੇਸ਼ `ਚ ਕਿਹਾ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ `ਚ ਦੇਣ ਲਈ ਕਿਹਾ ਗਿਆ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

Related Post

Instagram