post

Admin

(Chief Editor)

Punjab

ਸੁਖਬੀਰ ਸਿੰਘ ਬਾਦਲ ਨੇ ਕੀਤੀ ਚੰਡੀਗੜ੍ਹ ਜਿ਼ਲਾ ਅਦਾਲਤ ਵਿਚ ਅਰਜ਼ੀ ਦਾਇਰ

post-img

ਸੁਖਬੀਰ ਸਿੰਘ ਬਾਦਲ ਨੇ ਕੀਤੀ ਚੰਡੀਗੜ੍ਹ ਜਿ਼ਲਾ ਅਦਾਲਤ ਵਿਚ ਅਰਜ਼ੀ ਦਾਇਰ ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਜਿਲਾ ਅਦਾਲਤ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਅਰਜ਼ੀ ਦਾਇਰ ਕੀਤੀ ਹੈ। ਕਿਊਂ ਕੀਤੀ ਹੈ ਸੁਖਬੀਰ ਬਾਦਲ ਨੇ ਅਰਜ਼ੀ ਦਾਇਰ ਸਾਬਕਾ ਉਪ-ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਜੋ ਅੱਜ ਚੰਡੀਗੜ੍ਹ ਜਿ਼ਲਾ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਹੈ ਵਿਚ 8 ਸਾਲ ਪੁਰਾਣੇ ਮਾਣਹਾਨੀ ਮਾਮਲੇ ਵਿਚ ਨਿਜੀ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਹੈ। ਸੁਖਬੀਰ ਬਾਦਲ ਵਲੋਂ ਅਰਜ਼ੀ ਵਿਚ ਛੋਟ ਦਾ ਹਵਾਲਾ ਅੰਮ੍ਰਿਤਸਰ ਵਿੱਚ ਹੋ ਰਹੀ ਇੱਕ ਮਹੱਤਵਪੂਰਨ ਪਾਰਟੀ ਮੀਟਿੰਗ ਦਾ ਦਿੱਤਾ ਗਿਆ ਹੈ।

Related Post

Instagram