post

Jasbeer Singh

(Chief Editor)

Punjab

ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ

post-img

ਸੁਖਬੀਰ ਸਿੰਘ ਬਾਦਲ ਨੇ ਤੀਸਰੇ ਦਿਨ ਨਿਭਾਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੇਵਾਦਾਰ ਦੀ ਡਿਊਟੀ ਅੰਮ੍ਰਿਤਸਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ `ਚ ਸ੍ਰੀ ਹਰਿਮੰਦਰ ਸਾਹਿਬ `ਚ ਵਾਪਰੀ ਘਟਨਾ ਤੋਂ ਬਾਅਦ ਵੀ ਸੁਖਬੀਰ ਬਾਦਲ ਦੀ ਸਜ਼ਾ `ਚ ਕੋਈ ਬਦਲਾਅ ਨਹੀਂ ਕੀਤਾ ਗਿਆ ਬਲਕਿ ਉਨ੍ਹਾਂ ਵਲੋ਼ ਵੀਰਵਾਰ ਨੂੰ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਕੇ ਸੇਵਾਦਾਰ ਦੀ ਡਿਊਟੀ ਨਿਭਾਉਣੀ ਸ਼ੁਰੂ ਕੀਤੀ ਗਈ ਜੋ ਕਿ ਦੋ ਦਿਨਾਂ ਤੱਕ ਜਾਰੀ ਰਹੇਗੀ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਸੇਵਾਦਾਰ ਦੇ ਪਹਿਰਾਵੇ ਵਿਚ, ਹੱਥਾਂ ਵਿਚ ਬਰਛੀ ਫੜ ਕੇ ਅਤੇ ਗਲ ਵਿਚ ਤਖ਼ਤੀ ਲੈ ਕੇ ਸ੍ਰੀ ਕੇਸਗੜ੍ਹ ਸਾਹਿਬ ਵਿਚ ਇਹ ਸੇਵਾ ਨਿਭਾ ਰਹੇ ਹਨ। ਹਾਲਾਂਕਿ ਪੰਜਾਬ ਪੁਲਿਸ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ । ਪੰਜਾਬ ਪੁਲਿਸ ਨੇ ਸੁਖਬੀਰ ਬਾਦਲ ਦੇ ਆਲੇ ਦੁਆਲੇ ਤਿੰਨ ਪਰਤਾਂ ਦੀ ਸੁਰੱਖਿਆ ਲਗਾਈ ਹੈ, ਜਿਸ ਵਿੱਚ ਦੋ ਐਸਪੀ ਰੈਂਕ ਦੇ ਅਧਿਕਾਰੀ ਤਾਇਨਾਤ ਹਨ । ਇਸ ਦੇ ਨਾਲ ਹੀ ਸੁਖਬੀਰ ਬਾਦਲ ਦੇ ਆਲੇ-ਦੁਆਲੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੀ ਤਾਇਨਾਤ ਕੀਤੀ ਗਈ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਘਟਨਾ ਨੂੰ ਰੋਕਿਆ ਜਾ ਸਕੇ ।

Related Post