post

Admin

(Chief Editor)

ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ, ਬਣਾਈ ਕਮੇਟੀ

post-img

ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਇਆ, ਬਣਾਈ ਕਮੇਟੀ ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਸਿੰਘ ਸਾਹਿਬਾਨ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਉਹ ਜਿਹੜੇ ਆਗੂਆਂ ਨੇ ਅਸਤੀਫੇ ਦਿੱਤੇ ਹਨ, ਉਹ ਤਿੰਨ ਦਿਨਾਂ ਦੇ ਅੰਦਰ ਅੰਦਰ ਪ੍ਰਵਾਨ ਕਰੇ । ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤੇ ਐਨ ਕੇ ਸ਼ਰਮਾ ਤੇ ਸਰਬਜੀਤ ਸਿੰਘ ਝਿੰਜਰ ਨੇ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ । ਜਥੇਦਾਰ ਸਾਹਿਬਾਨ ਨੇ ਇਕ ਕਮੇਟੀ ਦਾ ਵੀ ਗਠਨ ਕਰ ਦਿੱਤਾ ਹੈ ਤੇ ਛੇ ਮਹੀਨਿਆਂ ਦੇ ਅੰਦਰ ਅੰਦਰ ਨਵੀਂ ਭਰਤੀ ਮੁਕੰਮਲ ਕਰ ਕੇ ਨਵੀਂ ਚੋਣ ਕਰਨ ਦੀ ਵੀ ਹਦਾਇਤ ਕੀਤੀ ਹੈ ।

Related Post

Instagram