ਗੱਜੂਮਾਜਰਾ ਸੈਕੰਡਰੀ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ
- by Jasbeer Singh
- December 22, 2025
ਗੱਜੂਮਾਜਰਾ ਸੈਕੰਡਰੀ ਸਕੂਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਪਟਿਆਲਾ , 22 ਦਸੰਬਰ 2025 : ਜ਼ਿਲਾ ਸਿੱਖਿਆ ਅਫਸਰ ਸੰਜੀਵ ਕੁਮਾਰ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਤੇ ਪ੍ਰਿੰਸੀਪਲ ਦਿਆਲ ਸਿੰਘ ਤੇ ਸਮੂਹ ਸਟਾਫ ਦੇ ਤਾਲਮੇਲ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਦਿਆਲ ਸਿੰਘ ਨੇ ਦੱਸਿਆ ਕਿ ਇਹ ਸੁਖਮਨੀ ਸਾਹਿਬ ਦਾ ਪਾਠ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਪ੍ਰਿੰਸੀਪਲ ਦਿਆਲ ਸਿੰਘ ਨੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਵਿਦਿਆਰਥੀਆਂ ਨੂੰ ਦੱਸਿਆ ਗਿਆ। ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ ਵੀ ਕੀਤਾ ਗਿਆ। ਸੁਖਮਨੀ ਸਾਹਿਬ ਦੇ ਪਾਠ ਦੇ ਉਪਰੰਤ ਗੁਰੂ ਦਾ ਲੰਗਰ ਵੀ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਸਰਪੰਚ ਸਤਨਾਮ ਸਿੰਘ ਸੱਤਾ,ਸੰਜੀਵ ਕੁਮਾਰ ਗੁਪਤਾ, ਰਣਵੀਰ ਸਿੰਘ, ਸੁਖਰਾਜ ਕੁਮਾਰ ਲੱਕੀ, ਰਘੁਵੀਰ ਸਿੰਘ,ਹਰਵਿੰਦਰ ਸਿੰਘ, ਪੁਨੀਤ ਸਿੰਗਲਾ, ਮੁਖਤਿਆਰ ਸਿੰਘ,ਅਜੇ ਕੁਮਾਰ, ਕਮਲਪ੍ਰੀਤ, ਬਲਜਿੰਦਰ ਕੌਰ, ਜਸਵਿੰਦਰ ਕੌਰ, ਸੁਭਪਰੀਤ ਕੌਰ, ਅਮਨਦੀਪ ਕੌਰ, ਸਮਿਤ ਕੌਰ, ਮਨਵਿੰਦਰ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਪ੍ਰਭਜੋਤ ਕੌਰ, ਐਸਐਮਸੀ ਚੇਅਰਮੈਨ ਗੁਰਮੀਤ ਸਿੰਘ,ਕੁਲਦੀਪ ਸਿੰਘ ਕੁਲਦੀਪ ਸਿੰਘ ਬਰਾੜ, ਸੁਖਵਿੰਦਰ ਸਿੰਘ ਸੁੱਖੀ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ ।
