
ਸਰਕਾਰੀ ਮੈਡੀਕਲ ਕਾਲਜ ਵਿਖੇ ਸੁੱਖ-ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
- by Jasbeer Singh
- January 14, 2025

ਸਰਕਾਰੀ ਮੈਡੀਕਲ ਕਾਲਜ ਵਿਖੇ ਸੁੱਖ-ਸ਼ਾਂਤੀ ਲਈ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਪਟਿਆਲਾ, 14 ਜਨਵਰੀ : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਮੂਹ ਬ੍ਰਾਂਚਾਂ ਦੇ ਸਹਿਯੋਗ ਸਦਕਾ ਕਾਲਜ ਦੇ ਸਮੂਹ ਕਰਮਚਾਰੀਆਂ ਅਤੇ ਸਟਾਫ ਮੈਂਬਰਾਂ ਦੀ ਸਿਹਤਯਾਬੀ ਤੇ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ ਅਤੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਉਪਰੰਤ ਰਾਗੀ ਸਿੰਘਾਂ ਵਲੋਂ ਕੀਰਤਨ ਗਾਇਨ ਕੀਤਾ। ਇਸ ’ਚ ਸਭ ਵਲੋਂ ਸ਼ਰਧਾ ਸਹਿਤ ਹਾਜ਼ਰੀ ਲਗਵਾਈ ਗਈ ਅਤੇ ਸਮੂਹ ਕਰਮਚਾਰੀਆਂ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ। ਚਾਹ ਦਾ ਲੰਗਰ ਵੀ ਵਰਤਾਇਆ ਗਿਆ । ਇਸ ਮੌਕੇ ਡਾਇਰੈਕਟਰ ਪ੍ਰਿੰਸੀਪਲ ਰਾਜਨ ਸਿੰਗਲਾ, ਵਾਇਸ ਪ੍ਰਿੰਸੀਪਲ ਡਾ. ਸੀਬੀਆ, ਡਾ. ਅਕਾਸ਼ਦੀਪ ਅਗਰਵਾਲ, ਡਾ. ਸਿੰਮੀ ਉਬਰਾਏ, ਡਾ. ਰਵਿੰਦਰ ਖਹਿਰਾ, ਸ੍ਰੀ ਵਿਪੁੱਨ ਸ਼ਰਮਾ, ਤੇਜਿੰਦਰ ਸਿੰਘ, ਅਮਰਿੰਦਰ ਸਿੰਘ, ਗੁਰਜਿੰਦਰਪਾਲ ਭਾਟੀਆ, ਸੰਦੀਪ ਕੁਮਾਰ, ਸੁੱਚਾ ਸਿੰਘ, ਬਿਕਰਮ ਸਿੰਘ, ਸ੍ਰੀਮਤੀ ਰੁਪਿੰਦਰ ਕੌਰ, ਮਨਜਿੰਦਰ ਸਿੰਘ, ਸਤਨਾਮ ਸਿੰਘ, ਭੁਪਿੰਦਰ ਯਾਦਵ, ਰੋਹਿਤ ਕੁਮਾਰ, ਅਮਨਦੀਪ ਸਿੰਘ, ਰਜਨੀ ਬਾਲਾ, ਜੋਤੀ ਮੈਡਮ, ਜਸਵਿੰਦਰ ਸਿੰਘ, ਰਾਜੂ ਤਿਵਾੜੀ, ਰਿਸ਼ੀ ਦੁਬੇ, ਸਾਹਿਲ ਕੁਮਾਰ, ਅਜੈ ਹਾਂਸ, ਗੌਰਵ ਕੁਮਾਰ, ਗੁਰਜੰਟ ਸਿੰਘ ਆਦਿ ਹਾਜ਼ਰ ਸਨ ।