
ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਤੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਸੁਖਮਨੀ ਸੇਵਾ ਸੁਸਾਇਟੀਆਂ ਨੇ ਮ
- by Jasbeer Singh
- February 8, 2025

ਗੁ: ਮੱਲ ਅਖਾੜਾ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਤੇ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਪੁਰਬ ਸੁਖਮਨੀ ਸੇਵਾ ਸੁਸਾਇਟੀਆਂ ਨੇ ਮਨਾਇਆ ਅੰਮ੍ਰਿਤਸਰ : ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਅਤੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਦਰਜਨ ਤੋਂ ਵੱਧ ਸੁਖਮਨੀ ਸੇਵਾ ਸੋਸਾਇਟੀਆਂ ਦੀਆਂ ਬੀਬੀਆਂ ਵੱਲੋਂ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ । ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ, ਬੀਬੀਆਂ ਨੇ ਸਮੂਹਕ ਤੌਰ ਤੇ ਗੁਰੂ ਨਾਨਕ ਮਹਿਮਾ ਵਿੱਚ ਸ਼ਬਦ ਗਾਇਨ ਕੀਤੇ । ਇਸ ਸਮੇਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਸਮੂਹ ਸੋਸਾਇਟੀਆਂ ਦੀਆਂ ਬੀਬੀਆਂ ਨੂੰ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਭਾਵਪੂਰਤ ਸ਼ਬਦਾਂ ‘ਚ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪਰਬ ਅਤੇ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਨੇ ਗੁਰਬਾਣੀ ਸ਼ਬਦਾਂ ਦਾ ਮਨੋਹਰ ਕੀਰਤਨ ਕੀਤਾ । ਇਸ ਮੌਕੇ ਮਾਤਾ ਸੁਲਖਣੀ ਜੀ ਇਸਤਰੀ ਸਤਿ ਸੰਗਿ ਸਭਾ ਬਟਾਲਾ ਤੋਂ ਬੀਬੀ ਦਰਸ਼ਨ ਕੌਰ, ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਚੌਂਕ ਮੰਨਾ ਸਿੰਘ ਤੋਂ ਬੀਬੀ ਗੁਰਚਰਨ ਕੌਰ, ਇਸਤਰੀ ਸਤਿਸੰਗ ਸਭਾ ਗੁਰਦੁਆਰਾ ਦਮਦਮਾ ਸਾਹਿਬ ਤੋਂ ਬੀਬੀ ਰਜਿੰਦਰ ਕੌਰ, ਬੀਬੀ ਸੁਖਜੀਤ ਕੌਰ, ਮਾਤਾ ਭਾਨੀ ਜੀ ਸੁਖਮਨੀ ਸੁਸਾਇਟੀ ਜੈ ਸਿੰਘ ਚੌਂਕ ਬੀਬੀ ਮਨਜੀਤ ਕੌਰ, ਬੇਬੇ ਨਾਨਕੀ ਇਸਤਰੀ ਸਤਿ ਸੰਗ ਸਭਾ ਗੁਰਦੁਆਰਾ ਸਿੰਘ ਸਭਾ ਕਲੂ ਦਾ ਅਖਾੜਾ ਤੋਂ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਤੇਜ ਕੌਰ, ਬੀਬੀ ਸੁਖਜੀਤ ਕੌਰ ਰੋਜ਼ੀ, ਬੀਬੀ ਨਰਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਬਲਬੀਰ ਕੌਰ, ਬੀਬੀ ਗੁਰਮੀਤ ਕੌਰ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਤੇ ਵੱਖ-ਵੱਖ ਗੁਰਬਾਣੀ ਸ਼ਬਦ ਗਾਇਨ ਕਰਕੇ ਵਧਾਈ ਦਿੱਤੀ। ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਪ੍ਰੇਮ ਸਿੰਘ ਨੇ ਕੀਤੀ ।
Related Post
Popular News
Hot Categories
Subscribe To Our Newsletter
No spam, notifications only about new products, updates.