post

Jasbeer Singh

(Chief Editor)

Patiala News

ਸੁਖਪਾਲ ਸਿੰਘ ਖਹਿਰਾ ਵੱਲੋਂ ਭਗਵੰਤ ਮਾਨ ਸਰਕਾਰ ’ਤੇ ਲੋਕਾਂ ਨਾਲ ਵਿਸ਼ਵਾਸ਼ਘਾਤ ਕਰਨ ਦਾ ਦੋਸ਼

post-img

ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਵੱਲੋਂ ਬਲਾਕ ਦੇ ਇਕ ਦਰਜਨ ਪਿੰਡਾਂ ਵਿੱਚ ਚੋਣ ਮੀਟਿੰਗਾਂ ਦੌਰਾਨ ਆਪ ਦੀ ਭਗਵੰਤ ਮਾਨ ਸਰਕਾਰ ਉਤੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ। ਸ੍ਰੀ ਖਹਿਰਾ ਨੇ ਪਿੰਡ ਘਰਾਚੋਂ, ਝਨੇੜੀ, ਬੱਟੜਿਆਣਾ, ਨਰੈਣਗੜ, ਭੱਟੀਵਾਲ ਕਲਾਂ, ਬਲਿਆਲ,ਬਾਲਦ ਕਲਾਂ, ਕਾਕੜਾ, ਬਖੋਪੀਰ, ਫੱਗੂਵਾਲਾ ਅਤੇ ਭਵਾਨੀਗੜ੍ਹ ਵਿਖੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਤੋਂ ਵੱਖ ਵੱਖ ਮਸਲਿਆਂ ਨੂੰ ਲੈ ਕੇ ਨਿਰਾਸ਼ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਚੋਣਾਂ ਦੌਰਾਨ ਜੁਮਲੇ ਅਤੇ ਝੂਠੇ ਵਾਅਦਿਆਂ ਨਾਲ ਭਰਮਾ ਕੇ ਸਰਕਾਰ ਸਥਾਪਤ ਕਰਨ ਵਿੱਚ ਕਾਮਯਾਬ ਹੋ ਗਈ। ਪਰ ਭਗਵੰਤ ਮਾਨ ਸਰਕਾਰ ਦੀ ਪਿਛਲੇ ਦੋ ਸਾਲਾਂ ਦੀ ਕਾਰਗੁਜ਼ਾਰੀ ਨਾ ਸਿਰਫ ਨਖਿਧ ਸਾਬਤ ਹੋਈ ਹੈ, ਸਗੋਂ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਆਪ ਦਾ ਗੜ੍ਹ ਮੰਨਿਆਂ ਜਾਂਦਾ ਹੈ, ਪਰ ਇੱਥੇ ਵੀ ਪਿਛਲੇ ਦੋ ਸਾਲਾਂ ਅੰਦਰ ਇਕ ਵੀ ਵਿਕਾਸ ਕਾਰਜ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੰਗਰੂਰ ਵਿੱਚ ਸਿਰਫ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਦੇ ਕੰਮ ਬੋਲਦੇ ਹਨ।

Related Post