ਸੁਖਰੀਮ ਕੋਰਟ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ `ਤੇ ਸੁਣਵਾਈ ਲਈ ਤਿਆਰ ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਉਸ ਪਟੀਸ਼ਨ `ਤੇ ਸੁਣਵਾਈ ਕਰਨ ਲਈ ਸ਼ੁੱਕਰਵਾਰ ਸਹਿਮਤੀ ਦੇ ਦਿੱਤੀ, ਜਿਸ `ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ `ਚ ਉਨ੍ਹਾਂ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ। ਅੰਤਰਿਮ ਜ਼ਮਾਨਤ ਰੱਦ ਕਰਦਿਆਂ ਸੁਣਵਾਈ ਹੋਵੇਗੀ 19 ਜਨਵਰੀ ਨੂੰ ਜਸਟਿਸ ਵਿਕਰਮ ਨਾਥ ਤੇ ਐੱਨ. ਵੀ. ਅੰਜਾਰੀ ਦੇ ਬੈਂਚ ਨੇ ਮਜੀਠੀਆ ਦੀ ਪਟੀਸ਼ਨ `ਤੇ ਨੋਟਿਸ ਜਾਰੀ ਕੀਤਾ ਤੇ ਸੁਣਵਾਈ 19 ਜਨਵਰੀ ਲਈ ਤੈਅ ਕੀਤੀ। ਅਦਾਲਤ ਨੇ ਅੰਤ੍ਰਿਮ ਜ਼ਮਾਨਤ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ । 4 ਦਸੰਬਰ ਦੇ ਆਪਣੇ ਹੁਕਮ `ਚ ਹਾਈ ਕੋਰਟ ਨੇ ਮਜੀਠੀਆ ਦੀ ਜ਼ਮਾਨਤ ਦੀ ਪਟੀਸ਼ਨ ਨੂੰ ਇਹ ਕਹਿੰਦੇ ਹੋਏ ਰੱਦ ਕੀਤਾ ਸੀ ਕਿ ਜਾਂਚ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਪੰਜਾਬ ਵਿਜੀਲੈਂਸ ਬਿਊਰੋ ਨੂੰ 3 ਮਹੀਨਿਆਂ ਅੰਦਰ ਜਾਂਚ ਪੂਰੀ ਕਰਨ ਦਾ ਨਿਰਦੇਸ਼ ਦਿੰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਮਜੀਠੀਆ ਉਦੋਂ ਜ਼ਮਾਨਤ `ਤੇ ਰਿਹਾਈ ਦੀ ਮੰਗ ਕਰ ਸਕਦੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ । ਉਨ੍ਹਾਂ ’ਤੇ ਕਥਿਤ ਤੌਰ `ਤੇ 540 ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ।
