ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਮੁੱਖ ਗਵਾਹ ਨੂੰ ਸੰਮਨ
- by Jasbeer Singh
- November 5, 2024
ਪਹਿਲਵਾਨ ਜਿਨਸੀ ਸ਼ੋਸ਼ਣ ਮਾਮਲੇ ਵਿਚ ਬਿਆਨ ਦਰਜ ਕਰਵਾਉਣ ਲਈ ਮੁੱਖ ਗਵਾਹ ਨੂੰ ਸੰਮਨ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਬਿਆਨ ਦਰਜ ਕਰਵਾਉਣ ਲਈ ਅੱਜ ਮੁੱਖ ਪੀੜਤਾ/ਗਵਾਹ ਨੂੰ ਸੰਮਨ ਜਾਰੀ ਕੀਤਾ ਹੈ । ਇਸ ਮਹਿਲਾ ਪਹਿਲਵਾਨ ਨੇ ਪਿਛਲੇ ਸਾਲ ਜਨਵਰੀ ਵਿੱਚ ਜੰਤਰ-ਮੰਤਰ ’ਤੇ ਪਹਿਲਵਾਨਾਂ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਸੀ । ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ ਵੈਭਵ ਚੌਰਸੀਆ ਨੇ ਬਿਆਨ ਦਰਜ ਕਰਵਾਉਣ ਲਈ ਗਵਾਹ ਨੂੰ 14 ਨਵੰਬਰ ਨੂੰ ਤਲਬ ਕੀਤਾ ਹੈ । ਬਚਾਅ ਪੱਖ ਦੇ ਵਕੀਲ ਰਾਜੀਵ ਮੋਹਨ ਨੇ ਅਦਾਲਤ ਨੂੰ ਦਲੀਲ ਦਿੱਤੀ ਕਿ ਇਸ ਗਵਾਹ ਨੂੰ ਸੰਮਨ ਨਹੀਂ ਭੇਜਣਾ ਚਾਹੀਦਾ ਕਿਉਂਕਿ ਐੱਫ ਆਈ ਆਰ ਉਸ ਨੇ ਹੀ ਦਰਜ ਕਰਵਾਈ ਹੈ । ਅਦਾਲਤ ਨੇ ਭਾਜਪਾ ਆਗੂ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਇੱਕ ਸਾਲ ਲਈ ਪਾਸਪੋਰਟ ਨਵਿਆਉਣ ਦੀ ਮਨਜ਼ੂਰੀ ਦੇ ਦਿੱਤੀ ਹੈ ।
Related Post
Popular News
Hot Categories
Subscribe To Our Newsletter
No spam, notifications only about new products, updates.