post

Jasbeer Singh

(Chief Editor)

Punjab

ਡਿਬੜੂਗੜ੍ਹ ਜੇਲ ’ਚ ਜਾਣਗੇ ਐਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਸੰਮਨ

post-img

ਡਿਬੜੂਗੜ੍ਹ ਜੇਲ ’ਚ ਜਾਣਗੇ ਐਮ. ਪੀ. ਅੰਮ੍ਰਿਤਪਾਲ ਸਿੰਘ ਨੂੰ ਸੰਮਨ ਚੰਡੀਗੜ੍ਹ : ਆਜ਼ਾਦ ਤੌਰ ’ਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਸੰਸਥਾ ‘ਵਾਰਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਚੋਣ ਨੂੰ ਚੁਨੌਤੀ ਦਿੰਦੀ ਪਟੀਸ਼ਨ ’ਤੇ ਸੰਮਨ ਤਾਮੀਲ ਨਹੀਂ ਹੋ ਸਕੇ ਹਨ। ਇਹ ਗੱਲ ਧਿਆਨ ਵਿਚ ਆਉਣ ’ਤੇ ਜਸਟਿਸ ਅਨਿਲ ਖੇਤਰਪਾਲ ਦੇ ਬੈਂਚ ਨੇ ਸ਼ੁਕਰਵਾਰ ਨੂੰ ਅੰਮ੍ਰਿਤਪਾਲ ਸਿੰਘ ਦੇ ਨਾਂ ਨਵਾਂ ਸੰਮਨ ਜਾਰੀ ਕਰ ਕੇ ਇਹ ਸੰਮਨ ਹੁਣ ਡਿਬੜੂਗੜ੍ਹ ਜੇਲ ਸੁਪਰਡੰਟ ਦੇ ਜ਼ਰੀਏ ਤਾਮੀਲ ਕਰਵਾਉਣ ਦੀ ਹਦਾਇਤ ਕੀਤੀ ਹੈ। ਬੈਂਚ ਨੇ ਇਸ ਹਲਕੇ ਤੋਂ ਮੁੱਖ ਧਿਰਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ, ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜੀਰਾ, ਆਮ ਆਦਮੀ ਪਾਰਟੀ ਦੇ ਉਮੀਦਵਾਰ ਲਾਲਜੀਤ ਸਿੰਘ ਭੁੱਲਰ, ਭਾਜਪਾ ਦੇ ਮਨਜੀਤ ਸਿੰਘ ਮੰਨਾ ਤੇ ਹੋਰ ਸਾਰੇ ਉਮੀਦਵਾਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗ ਲਿਆ ਸੀ। ਜ਼ਿਕਰਯੋਗ ਹੈ ਕਿ ਬੈਂਚ ਦੀ ਹਦਾਇਤ ’ਤੇ ਪਟੀਸ਼ਨਰ ਨੇ ਬਾਕੀ 25 ਉਮੀਦਵਾਰਾਂ ਦੀ ਸੂਚੀ ਪੇਸ਼ ਕਰਦਿਆਂ ਉਨ੍ਹਾਂ ਨੂੰ ਧਿਰ ਬਨਾਉਣ ਦੀ ਬੇਨਤੀ ਕੀਤੀ ਸੀ, ਜਿਸ ’ਤੇ ਬੈਂਚ ਨੇ ਉਨ੍ਹਾਂ ਨੂੰ ਮਾਮਲੇ ਵਿਚ ਧਿਰ ਬਣਾ ਲਿਆ ਸੀ। ਹਾਈ ਕੋਰਟ ਨੇ ਪਟੀਸ਼ਨਰ ਨੂੰ ਹਦਾਇਤ ਕੀਤੀ ਸੀ ਕਿ ਉਹ ਇਸ ਮਾਮਲੇ ਵਿਚ ਉਨ੍ਹਾਂ ਸਾਰੇ ਉਮੀਦਵਾਰਾਂ ਨੂੰ ਵੀ ਧਿਰ ਬਣਾਏ, ਜਿਨ੍ਹਾਂ ਨੇ ਸ਼੍ਰੀ ਖਡੂਰ ਸਾਹਿਬ ਤੋਂ ਚੋਣ ਲੜੀ ਸੀ ਤਾਂ ਜੋ ਸਾਰਿਆਂ ਦਾ ਪੱਖ ਸੁਣਿਆ ਜਾ ਸਕੇ। ਚੋਣ ਨੂੰ ਚੁਨੌਤੀ ਦਿੰਦੀ ਇਹ ਪਟੀਸ਼ਨ ਅੰਮ੍ਰਿਤਪਾਲ ਵਿਰੁਧ ਆਜ਼ਾਦ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪਟੀਸ਼ਨ ਦਾਖ਼ਲ ਕੀਤੀ ਸੀ। ਉਸ ਨੇ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਖਡੂਰ ਸਾਹਿਬ ਸੀਟ ਤੋਂ ਚੋਣ ਲੜਦਿਆਂ ਅੰਮ੍ਰਿਤਪਾਲ ਸਿੰਘ ਨੇ ਅਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵੇਲੇ ਕਈ ਅਹਿਮ ਜਾਣਕਾਰੀਆਂ ਛੁਪਾਈਆਂ ਹਨ। ਇਸ ਤਰ੍ਹਾਂ ਦੇ ਕਈ ਦੋਸ਼ ਲਾਏ ਗਏ ਹਨ ਅਤੇ ਹਾਈ ਕੋਰਟ ਤੋਂ ਅੰਮ੍ਰਿਤਪਾਲ ਦੀ ਚੋਣ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

Related Post