post

Jasbeer Singh

(Chief Editor)

Punjab

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੁਨਾਮ ਊਧਮ

post-img

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੁਨਾਮ ਊਧਮ ਸਿੰਘ ਵਾਲਾ ਵਿਖੇ ਬੁਲਡੋਜ਼ਰ ਨਾਲ ਨਸ਼ਾ ਤਸਕਰ ਦੇ ਮਕਾਨ ਨੂੰ ਢਾਹਿਆ ਮੁਕੰਮਲ ਕਾਰਵਾਈ ਦੀ ਐਸ. ਐਸ.  ਪੀ. ਸਰਤਾਜ ਸਿੰਘ ਚਾਹਲ ਨੇ ਖੁਦ ਸੰਭਾਲੀ ਕਮਾਨ ਮਾੜੇ ਅਨਸਰਾਂ ਨੂੰ ਸਖ਼ਤ ਚਿਤਾਵਨੀ, ਨਸ਼ਿਆਂ ਦਾ ਕਾਲਾ ਕਾਰੋਬਾਰ ਕਰਨ ਵਾਲਿਆਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਕੀਤਾ ਵਿਸ਼ੇਸ਼ ਧੰਨਵਾਦ ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ, 11 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਾ ਤਸਕਰਾਂ ਦਾ ਮੁਕੰਮਲ ਤੌਰ ’ਤੇ ਖਾਤਮਾ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਨੇ ਸਰਕਾਰ ਦੇ ਇਸ ਉਦਮ ਤੋਂ ਵੱਡੀ ਰਾਹਤ ਮਹਿਸੂਸ ਕੀਤੀ ਹੈ । ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਨਸ਼ਾ ਤਸਕਰਾਂ ਦੁਆਲੇ ਸਖ਼ਤ ਸ਼ਿਕੰਜਾ ਕਸਦੇ ਹੋਏ ਐਸ.  ਐਸ.  ਪੀ. ਸਰਤਾਜ ਸਿੰਘ ਚਾਹਲ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਸ਼ਹਿਰ ਦੀ ਅਨਾਜ ਮੰਡੀ ਦੇ ਗੇਟ, ਇੰਦਰਾ ਬਸਤੀ ਦੇ ਬਾਹਰਲੇ ਵਿਹੜੇ ਨਜ਼ਦੀਕ ਇੱਕ ਨਸ਼ਾ ਤਸਕਰ ਬੁੱਧ ਸਿੰਘ ਉਰਫ ਬੁੱਧੂ ਦੇ ਮਕਾਨ ਨੂੰ ਬੁਲਡੋਜ਼ਰ ਨਾਲ ਢਾਹਿਆ ਗਿਆ। ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਇਸ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਠੋਸ ਕਾਰਵਾਈ ਨੂੰ ਅਮਲ ਵਿੱਚ ਲਿਆ ਰਹੀ ਹੈ ਅਤੇ ਜਲਦੀ ਹੀ ਜ਼ਿਲ੍ਹਾ ਸੰਗਰੂਰ ਵਿੱਚੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਜਾਵੇਗਾ । ਮਾਰਕੀਟ ਕਮੇਟੀ ਸੁਨਾਮ ਦੀ ਜਗ੍ਹਾ ’ਤੇ ਨਜ਼ਾਇਜ਼ ਕਬਜ਼ਾ ਕਰਦਿਆਂ ਇਸ ਵਿਅਕਤੀ ਵੱਲੋਂ ਮਕਾਨ ਤੇ ਦੁਕਾਨ ਚਲਾਈ ਜਾ ਰਹੀ ਸੀ : ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਾਰਕੀਟ ਕਮੇਟੀ ਸੁਨਾਮ ਦੀ ਜਗ੍ਹਾ ’ਤੇ ਨਜ਼ਾਇਜ਼ ਕਬਜ਼ਾ ਕਰਦਿਆਂ ਇਸ ਵਿਅਕਤੀ ਵੱਲੋਂ ਮਕਾਨ ਤੇ ਦੁਕਾਨ ਚਲਾਈ ਜਾ ਰਹੀ ਸੀ, ਜਿਥੋਂ ਨਸ਼ਾ ਤਸਕਰੀ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਸਨ । ਉਨ੍ਹਾਂ ਦੱਸਿਆ ਕਿ ਇਸ ਵਿਰੁੱਧ ਐਨ.  ਡੀ.  ਪੀ.  ਐਸ. ਐਕਟ ਅਤੇ ਐਕਸਾਈਜ਼ ਐਕਟ ਤਹਿਤ ਅਨੇਕਾਂ ਮਾਮਲੇ ਦਰਜ ਹਨ ਅਤੇ ਇਸ ਕਾਰਵਾਈ ਰਾਹੀਂ ਅਸੀਂ ਸਾਰੇ ਹੀ ਮਾੜੇ ਅਨਸਰਾਂ ਨੂੰ ਇਹ ਸਖ਼ਤ ਚਿਤਾਵਨੀ ਦੇਣਾ ਚਾਹੁੰਦੇ ਹਾਂ ਕਿ ਜਾਂ ਤਾਂ ਨਸ਼ਾ ਤਸਕਰੀ ਦੇ ਕਾਲੇ ਕਾਰੋਬਾਰ ਨੂੰ ਖੁਦ ਹੀ ਛੱਡ ਦਿੱਤਾ ਜਾਵੇ ਅਤੇ ਜਾਂ ਫਿਰ ਇਸ ਦੇ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਿਹਾ ਜਾਵੇ । ਐਸ.  ਪੀ. ਨਵਰੀਤ ਸਿੰਘ ਵਿਰਕ, ਡੀ.  ਐਸ.  ਪੀ. ਕਰਨੈਲ ਸਿੰਘ, ਡੀ. ਐਸ. ਪੀ. ਹਰਵਿੰਦਰ ਸਿੰਘ ਖਹਿਰਾ ਤੇ ਥਾਣਾ ਮੁਖੀ ਪ੍ਰਤੀਕ ਜਿੰਦਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਨੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਦਿਆਂ ਬੁਲਡੋਜ਼ਰ ਨਾਲ ਮਕਾਨ ਨੂੰ ਢਾਹੁਣ ਦੀ ਕਾਰਵਾਈ ਨੂੰ ਅੰਜਾਮ ਦਿੱਤਾ । ਪ੍ਰਸ਼ਾਸਨ ਵੱਲੋਂ ਅਚਨਚੇਤ ਕੀਤੀ ਗਈ ਇਸ ਵੱਡੀ ਤੇ ਅਹਿਮ ਕਾਰਵਾਈ ਨਾਲ ਸੁਨਾਮ ਦੀ ਸਬੰਧਤ ਕਲੋਨੀ ਅਤੇ ਸ਼ਹਿਰ ਵਿੱਚ ਵਸਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ, ਜੋ ਕਿ ਨਸਿਆਂ ਦੀ ਤਸਕਰੀ ਵਿਰੁੱਧ ਜੰਗ ਦੀ ਅਗਵਾਈ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਮੈਂਬਰ ਵੀ ਹਨ, ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ । ਲੋਕਾਂ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਪੂਰੀ ਆਸ ਬੱਝ ਗਈ ਹੈ ਕਿ ਰਾਜ ਵਿੱਚੋਂ ਨਸ਼ਾ ਤਸਕਰਾਂ ਤੇ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ ।

Related Post