
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਦੋ ਵਿਰੁੱਧ ਸਪਲੀਮੈਂਟਰੀ ਚਲਾਨ ਹੋਇਆ ਪੇਸ਼
- by Jasbeer Singh
- August 25, 2025

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਸਮੇਤ ਦੋ ਵਿਰੁੱਧ ਸਪਲੀਮੈਂਟਰੀ ਚਲਾਨ ਹੋਇਆ ਪੇਸ਼ ਚੰਡੀਗੜ੍ਹ, 25 ਅਗਸਤ 2025 : ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਵਿਰੁੱਧ ਜੋ ਮਨੀ ਲਾਂਡਰਿੰਗ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਕੀਤਾ ਗਿਆ ਸੀ ਵਿਚ ਧਰਮਸੌਤ ਸਮੇਤ ਦੋ ਵਿਰੁੱਧ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਕਿਥੇ ਕੀਤਾ ਗਿਆ ਚਲਾਨ ਪੇਸ਼ ਮਨੀ ਲਾਂਡਰਿੰਗ ਦੇ ਮਾਮਲੇ `ਚ ਈ. ਡੀ. ਵਲੋਂ ਜੋ ਮਾਮਲਾ ਦਰਜ ਕੀਤਾ ਗਿਆ ਸੀ ਸਬੰਧੀ ਮਾਮਲੇ ਦੀ ਸੁਣਵਾਈ ਵਧੀਕ ਜਿ਼ਲ੍ਹਾ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ `ਚ ਹੋਈ, ਜਿਸ ਦੌਰਾਨ ਅਦਾਲਤ `ਚ ਅੱਜ ਈ. ਡੀ. ਵਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਮੁਲਜ਼ਮ ਗੁਰਪ੍ਰੀਤ ਸਿੰਘ ਖਿਲਾਫ਼ ਸਪਲੀਮੈਂਟਰੀ ਚਲਾਨ ਪੇਸ਼ ਕਰ ਦਿੱਤਾ ਗਿਆ । ਅਦਾਲਤ ਨੇ ਮੰਗੀ ਹੈ ਹਰਪ੍ਰੀਤ ਸਿੰਘ ਦੀ ਜਾਇਦਾਦ ਦੀ ਜਾਣਕਾਰੀ ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਲਾਂਡਰਿੰਗ ਮਾਮਲੇ ਵਿਚ ਪਿਛਲੀ ਵਾਰ ਪੇਸ਼ੀ `ਤੇ ਮਾਨਯੋਗ ਅਦਾਲਤ ਵਲੋਂ ਸਾਧੂ ਸਿੰਘ ਧਰਮਸੌਤ ਦੇ ਲੜਕੇ ਹਰਪ੍ਰੀਤ ਸਿੰਘ ਨੂੰ ਭਗੌੜਾ ਕਰਾਰ ਦੇ ਦਿੱਤਾ ਸੀ ਪਰ ਹੁਣ ਅਦਾਲਤ ਵਲੋਂ ਹਰਪ੍ਰੀਤ ਸਿੰਘ ਦੀ ਜਾਇਦਾਦ ਦੀ ਜਾਣਕਾਰੀ ਵੀ ਮੰਗੀ ਗਈ ਹੈ ਤਾਂ ਜੋ ਸੀ. ਆਰ. ਪੀ. ਸੀ. ਦੀ ਧਾਰਾ 83 ਅਧੀਨ ਜਾਇਦਾਦ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।