

Supreme court (22-july-2024) : ਨੇਮ ਪਲੇਟ ਵਿਵਾਦ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਅਤੇ ਉੱਤਰਾਖੰਡ ਸਰਕਾਰ ਦੇ ਆਦੇਸ਼ਾਂ ‘ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਦਰਅਸਲ ਇੱਥੇ ਕਾਂਵੜ ਯਾਤਰਾ ਰੂਟ ‘ਤੇ ਪੈਂਦੀਆਂ ਸਾਰੀਆਂ ਖਾਣ-ਪੀਣ ਦੀਆਂ ਦੁਕਾਨਾਂ ਦੇ ਮਾਲਕਾਂ ਨੂੰ ਆਪਣੇ ਨਾਮ ਅਤੇ ਆਪਣੇ ਕਰਮਚਾਰੀਆਂ ਦੇ ਨਾਂ ਸਪੱਸ਼ਟ ਤੌਰ ‘ਤੇ ਲਿਖਣ ਦਾ ਆਦੇਸ਼ ਦਿੱਤਾ ਗਿਆ ਸੀ। ਹਾਲਾਂਕਿ ਹੁਣ ਅਦਾਲਤ ਨੇ ਅਗਲੇ ਆਦੇਸ਼ਾਂ ਤੱਕ ਇਸ ‘ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਯੂਪੀ, ਉੱਤਰਾਖੰਡ ਅਤੇ ਮੱਧ ਪ੍ਰਦੇਸ਼ ਸਰਕਾਰਾਂ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਮੰਗਿਆ ਹੈ।ਸੁਪਰੀਮ ਕੋਰਟ ਨੇ ਅਗਲੇ ਹੁਕਮਾਂ ਤੱਕ ਪੁਲਿਸ ਦੇ ਨਿਰਦੇਸ਼ਾਂ ’ਤੇ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਕਿ ਇਸ ਮਾਮਲੇ ਵਿੱਚ ਅਗਲੀ ਸੁਣਵਾਈ ਤੱਕ ਕਿਸੇ ਨੂੰ ਵੀ ਨਾਮ ਲਿਖਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੁਪਰੀਮ ਦਾ ਕਹਿਣਾ ਹੈ ਕਿ ਦੁਕਾਨਦਾਰਾਂ ਨੂੰ ਪਛਾਣ ਦੱਸਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਨੂੰ ਸਿਰਫ਼ ਖਾਣੇ ਦੀ ਕਿਸਮ ਦੱਸਣੀ ਹੋਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਖਾਣਾ ਵੈੱਜ ਹੈ ਜਾਂ ਨੌਂਨ ਵੈੱਜ, ਇਹ ਦੱਸਣਾ ਹੋਵੇਗਾ |